ਬੱਚਿਆਂ ਨੂੰ ਲੈ ਕੇ ਜਾ ਰਹੀ ਵੈਨ ਨੂੰ ਅੱਗ ਲੱਗੀ

ਪੰਜਾਬ

ਗੁਰਦਾਸਪੁਰ, 26 ਅਪ੍ਰੈਲ,ਬੋਲੇ ਪੰਜਾਬ ਬਿਊਰੋ ;
ਗੁਰਦਾਸਪੁਰ ਦੇ ਫਤਿਹਗੜ੍ਹ ਚੂੜੀਆਂ ਰੋਡ ਤੇ ਡੇਰਾ ਬਾਬਾ ਨਾਨਕ ਨੇੜੇ ਰੱਤਾ ਪੁਲ ‘ਤੇ ਫਤਿਹਗੜ੍ਹ ਚੂੜੀਆਂ ਦੇ ਇਕ ਨਿੱਜੀ ਸਕੂਲ ਦੇ ਬੱਚਿਆਂ ਨੂੰ ਲੈ ਕੇ ਜਾ ਰਹੀ ਵੈਨ ਨੂੰ ਅੱਗ ਲੱਗ ਗਈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਨੇੜਲੇ ਡੇਰੇ ਦੇ ਮੈਂਬਰਾਂ ਅਤੇ ਆਪਣੇ ਬੱਚਿਆਂ ਨੂੰ ਲੈਣ ਆਏ ਮਾਪਿਆਂ ਨੇ ਦੱਸਿਆ ਕਿ ਜਦੋਂ ਉਹ ਰੱਤਾ ਪੁਲ ‘ਤੇ ਖੜ੍ਹੇ ਸਨ ਤਾਂ ਪਿੰਡ ਫਤਿਹਗੜ੍ਹ ਚੂੜੀਆਂ ਦੇ ਇੱਕ ਨਿੱਜੀ ਸਕੂਲ ਦੀ ਵੈਨ ਜੋ ਕਿ ਬੱਚਿਆਂ ਨੂੰ ਛੱਡ ਰਹੀ ਸੀ, ਨੂੰ ਅੱਗ ਲੱਗ ਗਈ, ਜਿਸ ਵਿੱਚ ਦੋ ਤੋਂ ਤਿੰਨ ਬੱਚੇ ਸਵਾਰ ਸਨ। ਅੱਗ ਨੂੰ ਦੇਖ ਕੇ ਬੱਚਿਆਂ ਨੇ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ, ਜਿਸ ਤੋਂ ਬਾਅਦ ਡਰਾਈਵਰ ਨੇ ਵੈਨ ਨੂੰ ਰੋਕ ਲਿਆ ਅਤੇ ਲੋਕਾਂ ਨੇ ਉਸ ‘ਤੇ ਮਿੱਟੀ ਪਾ ਕੇ ਅੱਗ ‘ਤੇ ਕਾਬੂ ਪਾਇਆ। ਉਨ੍ਹਾਂ ਦੱਸਿਆ ਕਿ ਬੱਚਿਆਂ ਦੇ ਰੌਲਾ ਪਾਉਣ ਦੇ ਬਾਵਜੂਦ ਡਰਾਈਵਰ ਨੂੰ ਅੱਗ ਲੱਗਣ ਦਾ ਪਤਾ ਨਹੀਂ ਲੱਗਾ ਤੇ ਉਥੇ ਖੜ੍ਹੇ ਲੋਕਾਂ ਨੇ ਵੀ ਰੌਲਾ ਪਾਇਆ ਤਾਂ ਡਰਾਈਵਰ ਨੇ ਕਾਰ ਰੋਕ ਦਿੱਤੀ।
ਉਨ੍ਹਾਂ ਕਿਹਾ ਕਿ ਜੇਕਰ ਅੱਗ ‘ਤੇ ਜਲਦੀ ਕਾਬੂ ਨਾ ਪਾਇਆ ਜਾਂਦਾ ਤਾਂ ਬੱਚਿਆਂ ਦੇ ਨਾਲ-ਨਾਲ ਪੱਕੀ ਕਣਕ ਦੀ ਫ਼ਸਲ ਦਾ ਵੀ ਵੱਡਾ ਨੁਕਸਾਨ ਹੋ ਸਕਦਾ ਸੀ।ਉਨ੍ਹਾਂ ਕਥਿਤ ਤੌਰ ’ਤੇ ਸਕੂਲ ’ਤੇ ਦੋਸ਼ ਲਾਉਂਦਿਆਂ ਕਿਹਾ ਕਿ ਸਕੂਲ ਮਾਲਕਾਂ ਨੇ ਬਹੁਤ ਪੁਰਾਣੇ ਮਾਡਲ ਦੇ ਵਾਹਨ ਲਾਏ ਹੋਏ ਹਨ, ਜਿਸ ਕਾਰਨ ਨਿੱਤ ਹਾਦਸੇ ਵਾਪਰ ਰਹੇ ਹਨ। ਇਸ ਦੌਰਾਨ ਰਾਹਗੀਰਾਂ ਨੇ ਤੁਰੰਤ ਥਾਣਾ ਡੇਰਾ ਬਾਬਾ ਨਾਨਕ ਦੀ ਪੁਲੀਸ ਨੂੰ ਸੂਚਿਤ ਕੀਤਾ, ਜਿਸ ਤੋਂ ਬਾਅਦ ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।