ਲੁਧਿਆਣਾ ਵਿੱਚ ਮਹਿਲਾ ਵਕੀਲ ਨਾਲ ਕੁੱਟਮਾਰ

ਪੰਜਾਬ


ਲੁਧਿਆਣਾ, 26 ਅਪ੍ਰੈਲ, ਬੋਲੇ ਪੰਜਾਬ ਬਿਊਰੋ :
ਲੁਧਿਆਣਾ ਵਿੱਚ ਇੱਕ ਮਹਿਲਾ ਵਕੀਲ ਨਾਲ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਕੋਰਟ ਕੰਪਲੈਕਸ ‘ਚ ਮਹਿਲਾ ਦੇ ਸਾਥੀ ਵਕੀਲ ਵਲੋਂ ਕੁੱਟਮਾਰ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ, ਜਿਸ ‘ਚ ਔਰਤ ਨੂੰ ਗੰਭੀਰ ਸੱਟਾਂ ਲੱਗੀਆਂ। ਇਸ ਘਟਨਾ ਸਬੰਧੀ ਇਕ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਵਿਚ ਇਕ ਔਰਤ ਨੂੰ ਜਨਤਕ ਤੌਰ ‘ਤੇ ਕੁੱਟਦੇ ਹੋਏ ਦੇਖਿਆ ਜਾ ਸਕਦਾ ਹੈ। ਦੂਜੇ ਪਾਸੇ ਵੀਡੀਓ ਵਾਇਰਲ ਹੁੰਦੇ ਹੀ ਮਹਿਲਾ ਕਮਿਸ਼ਨ ਨੇ ਇਸ ਘਟਨਾ ਦਾ ਨੋਟਿਸ ਲੈਂਦਿਆਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਦੇ ਹੁਕਮ ਦਿੱਤੇ ਹਨ।
ਜਾਣਕਾਰੀ ਮੁਤਾਬਕ ਮਹਿਲਾ ਦੇ ਸਾਥੀ ਵਕੀਲ ‘ਤੇ ਕੁੱਟਮਾਰ ਦੇ ਦੋਸ਼ ਲੱਗੇ ਹਨ, ਜਿਸ ਤੋਂ ਬਾਅਦ ਮਹਿਲਾ ਕਮਿਸ਼ਨ ਨੇ ਸਖਤ ਨੋਟਿਸ ਲਿਆ ਹੈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਮਹਿਲਾ ਵਕੀਲ ‘ਤੇ ਹਮਲੇ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ ਅਤੇ ਨਾ ਹੀ ਪੁਲਿਸ ਨੇ ਇਸ ਸਬੰਧੀ ਕੋਈ ਜਾਣਕਾਰੀ ਦਿੱਤੀ ਹੈ। ਪਰ ਦੱਸਿਆ ਜਾ ਰਿਹਾ ਹੈ ਕਿ ਮਹਿਲਾ ਕਮਿਸ਼ਨ ਇਸ ਘਟਨਾ ਨੂੰ ਲੈ ਕੇ ਐਕਸ਼ਨ ਮੋਡ ‘ਚ ਹੈ ਅਤੇ ਨੋਟਿਸ ਜਾਰੀ ਕਰਕੇ ਘਟਨਾ ਦੀ ਜਾਣਕਾਰੀ ਮੰਗੀ ਗਈ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।