ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਹੋਸਟਲ ਦੇ ਬਾਥਰੂਮ ’ਚੋਂ ਮਿਲੀ ਵਿਦਿਆਰਥੀ ਦੀ ਲਾਸ਼

ਪੰਜਾਬ

ਅੰਮ੍ਰਿਤਸਰ, 28 ਅਪ੍ਰੈਲ,ਬੋਲੇ ਪੰਜਾਬ ਬਿਊਰੋ :
ਗੁਰੂ ਨਾਨਕ ਦੇਵ ਯੂਨੀਵਰਸਿਟੀ ’ਚ ਅੱਜ ਦੁਖਦਾਈ ਘਟਨਾ ਸਾਹਮਣੇ ਆਈ ਹੈ। ਇੱਕ ਪੀਐੱਚਡੀ ਕਰ ਰਹੇ ਵਿਦਿਆਰਥੀ ਦੀ ਲਾਸ਼ ਹੋਸਟਲ ਦੇ ਬਾਥਰੂਮ ’ਚੋਂ ਮਿਲੀ। ਜ਼ਿਲ੍ਹਾ ਹੁਸ਼ਿਆਰਪੁਰ ਦੇ ਦਸੂਹਾ ਨਿਵਾਸੀ 32 ਸਾਲਾ ਹਰਪ੍ਰੀਤ ਸਿੰਘ, ਜੋ ਆਪਣੇ ਭਰਾ ਨਾਲ ਇਕੱਠੇ ਪੀਐੱਚਡੀ ਕਰ ਰਿਹਾ ਸੀ, ਵਿਦਿਆਰਥੀ ਹੋਸਟਲ ਵਿੱਚ ਰਹਿ ਰਿਹਾ ਸੀ।
ਜਦ ਹਰਪ੍ਰੀਤ ਸਿੰਘ ਬਾਥਰੂਮ ਗਿਆ ਅਤੇ ਲੰਬੇ ਸਮੇਂ ਤੱਕ ਵਾਪਸ ਨਾ ਆਇਆ, ਤਾਂ ਹੋਰ ਵਿਦਿਆਰਥੀਆਂ ਨੇ ਚਿੰਤਾ ਜਤਾਈ। ਜਦੋਂ ਬਾਥਰੂਮ ਦਾ ਦਰਵਾਜ਼ਾ ਤੋੜਿਆ ਗਿਆ, ਤਾਂ ਉਹ ਬੇਹੋਸ਼ ਹਾਲਤ ਵਿੱਚ ਮਿਲਿਆ। ਤੁਰੰਤ ਹਸਪਤਾਲ ਲਿਜਾਇਆ ਗਿਆ, ਪਰ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ।
ਮੌਕੇ ’ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ। ਏਸੀਪੀ ਸ਼ਿਵ ਦਰਸ਼ਨ ਨੇ ਦੱਸਿਆ ਕਿ ਮੌਤ ਦੇ ਅਸਲ ਕਾਰਣ ਦਾ ਖੁਲਾਸਾ ਪੋਸਟਮਾਰਟਮ ਰਿਪੋਰਟ ਤੋਂ ਬਾਅਦ ਹੀ ਹੋਵੇਗਾ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।