ਜੰਮੂ-ਕਸ਼ਮੀਰ ਵਿਧਾਨ ਸਭਾ ’ਚ ਪਹਿਲਗਾਮ ਅੱਤਵਾਦੀ ਹਮਲੇ ਦੇ ਮ੍ਰਿਤਕਾਂ ਨੂੰ ਮੌਨ ਧਾਰਨ ਕਰਕੇ ਸ਼ਰਧਾਂਜਲੀ ਦਿੱਤੀ

ਨੈਸ਼ਨਲ


ਸ੍ਰੀਨਗਰ, 28 ਅਪ੍ਰੈਲ,ਬੋਲੇ ਪੰਜਾਬ ਬਿਊਰੋ:
ਅੱਜ ਸ੍ਰੀਨਗਰ ’ਚ ਜੰਮੂ-ਕਸ਼ਮੀਰ ਵਿਧਾਨ ਸਭਾ ’ਚ ਇਕ ਵਿਸ਼ੇਸ਼ ਸੈਸ਼ਨ ਦਾ ਆਯੋਜਨ ਕੀਤਾ ਗਿਆ, ਜਿੱਥੇ ਪਹਿਲਗਾਮ ਅੱਤਵਾਦੀ ਹਮਲੇ ਦੇ ਪੀੜਤਾਂ ਲਈ ਮੌਨ ਧਾਰਨ ਕਰਕੇ ਸ਼ਰਧਾਂਜਲੀ ਦਿੱਤੀ ਗਈ।
ਉਪ ਮੁੱਖ ਮੰਤਰੀ ਸੁਰਿੰਦਰ ਚੌਧਰੀ ਨੇ ਵਿਧਾਨ ਸਭਾ ’ਚ ਹਮਲੇ ਦੀ ਨਿੰਦਾ ਕਰਦਿਆਂ ਇਕ ਵਿਸ਼ੇਸ਼ ਮਤਾ ਪੇਸ਼ ਕੀਤਾ। ਹਮਲੇ ਤੋਂ ਬਾਅਦ ਸੁਰੱਖਿਆ ਦੀ ਸਥਿਤੀ ਤੇ ਵਿਚਾਰ ਕਰਨ ਲਈ ਕੈਬਨਿਟ ਕਮੇਟੀ ਦੀ ਮੀਟਿੰਗ ਵੀ ਹੋਈ, ਜਿਸ ’ਚ ਕੇਂਦਰ ਸਰਕਾਰ ਵੱਲੋਂ ਚੁੱਕੇ ਗਏ ਕੂਟਨੀਤਕ ਕਦਮਾਂ ਨੂੰ ਪੂਰਾ ਸਮਰਥਨ ਦਿੱਤਾ ਗਿਆ।
ਦੱਸਣਯੋਗ ਹੈ ਕਿ 22 ਅਪ੍ਰੈਲ ਨੂੰ ਪਹਿਲਗਾਮ ’ਚ ਹੋਏ ਇਸ ਹਮਲੇ ਨੇ ਸੂਬੇ ਭਰ ਵਿੱਚ ਸੋਗ ਦੀ ਲਹਿਰ ਦੌੜਾ ਦਿੱਤੀ ਹੈ। ਵਿਧਾਇਕਾਂ ਨੇ ਸਾਫ਼ ਕੀਤਾ ਕਿ ਅੱਤਵਾਦ ਵਿਰੁੱਧ ਲੜਾਈ ਵਿਚ ਰਾਜ ਦੀ ਇਕਜੁਟਤਾ ਅਟੁੱਟ ਰਹੇਗੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।