ਭਾਰਤ ਨੇ 16 ਪਾਕਿਸਤਾਨੀ ਯੂਟਿਊਬ ਚੈਨਲਾਂ ’ਤੇ ਪਾਬੰਦੀ ਲਾਈ

ਨੈਸ਼ਨਲ


ਨਵੀਂ ਦਿੱਲੀ, 28 ਅਪ੍ਰੈਲ,ਬੋਲੇ ਪੰਜਾਬ ਬਿਊਰੋ :
ਪਹਿਲਗਾਮ ’ਚ ਹੋਈ ਅੱਤਵਾਦੀ ਘਟਨਾ ਤੋਂ ਬਾਅਦ, ਭਾਰਤ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰੀ ਸੂਤਰਾਂ ਅਨੁਸਾਰ, ਗ੍ਰਹਿ ਮੰਤਰਾਲੇ ਦੀਆਂ ਸਿਫਾਰਸ਼ਾਂ ਦੇ ਆਧਾਰ ’ਤੇ ਭਾਰਤ ਨੇ 16 ਪਾਕਿਸਤਾਨੀ ਯੂਟਿਊਬ ਚੈਨਲਾਂ ’ਤੇ ਪਾਬੰਦੀ ਲਾ ਦਿੱਤੀ ਹੈ।
ਡਾਨ ਨਿਊਜ਼, ਸਮਾ ਟੀਵੀ, ਆਰੀ ਨਿਊਜ਼, ਜੀਓ ਨਿਊਜ਼ ਵਰਗੇ ਵੱਡੇ ਨਾਂ ਵੀ ਇਸ ਲਿਸਟ ਵਿੱਚ ਸ਼ਾਮਲ ਹਨ। ਕਿਹਾ ਜਾ ਰਿਹਾ ਹੈ ਕਿ ਇਹ ਚੈਨਲ ਭਾਰਤ, ਇੱਥੋਂ ਦੀ ਫੌਜ ਅਤੇ ਸੁਰੱਖਿਆ ਏਜੰਸੀਆਂ ਵਿਰੁੱਧ ਭੜਕਾਊ, ਜ਼ਹਿਰੀਲੀ ਅਤੇ ਗਲਤ ਸਮੱਗਰੀ ਫੈਲਾ ਰਹੇ ਸਨ।
ਸਰਕਾਰ ਨੇ ਕਿਹਾ ਕਿ ਇਹ ਕਦਮ ਲੋਕਾਂ ਨੂੰ ਭਰਮਾਉਣ ਅਤੇ ਸੰਪਰਦਾਇਕ ਤਣਾਅ ਵਧਾਉਣ ਵਾਲੇ ਪ੍ਰਚਾਰ ਨੂੰ ਰੋਕਣ ਲਈ ਜ਼ਰੂਰੀ ਸੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।