ਮੋਹਾਲੀ ਵਿੱਚ ਚਾਰ ਨਸ਼ਾ ਤਸਕਰ ਗ੍ਰਿਫ਼ਤਾਰ,8 ਲੱਖ ਰੁਪਏ ਦੀ ਡਰੱਗ ਮਨੀ – ਪਿਸਤੌਲ ਅਤੇ ਕਾਰਤੂਸ ਬਰਾਮਦ

ਪੰਜਾਬ

ਮੋਹਾਲੀ 28 ਅਪ੍ਰੈਲ,ਬੋਲੇ ਪੰਜਾਬ ਬਿਊਰੋ :

ਮੋਹਾਲੀ ਪੁਲਿਸ ਨੇ ਚਾਰ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੋ ਕਾਰਾਂ ਵਿੱਚ ਹੈਰੋਇਨ ਸਪਲਾਈ ਕਰਦੇ ਸੀ, ਜਿਨ੍ਹਾਂ ਵਿੱਚ ਚੰਡੀਗੜ੍ਹ ਅਤੇ ਹਰਿਆਣਾ ਨੰਬਰਾਂ ਵਾਲੀ ਇੱਕ ਥਾਰ ਵੀ ਸ਼ਾਮਲ ਸੀ। ਮੁਲਜ਼ਮਾਂ ਨੂੰ ਪੁਲਿਸ ਨੇ ਉਸ ਸਮੇਂ ਫੜ ਲਿਆ ਜਦੋਂ ਉਹ ਕਿਸੇ ਅਪਰਾਧ ਨੂੰ ਅੰਜਾਮ ਦੇਣ ਲਈ ਹਰਿਆਣਾ ਨੰਬਰ ਪਲੇਟ ਵਾਲੀ ਕਾਰ ਵਿੱਚ ਘੁੰਮ ਰਹੇ ਸਨ।

ਉਨ੍ਹਾਂ ਕੋਲੋਂ 211 ਗ੍ਰਾਮ ਹੈਰੋਇਨ, 8 ਲੱਖ 10 ਹਜ਼ਾਰ ਰੁਪਏ ਦੀ ਡਰੱਗ ਮਨੀ, 2 ਗੈਰ-ਕਾਨੂੰਨੀ ਪਿਸਤੌਲ, 16 ਕਾਰਤੂਸ ਅਤੇ 2 ਵਾਹਨ ਬਰਾਮਦ ਕੀਤੇ ਗਏ ਹਨ। ਮੋਹਾਲੀ ਦੇ ਐਸਐਸਪੀ ਦੀਪਕ ਪਾਰੀਕ ਨੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਕਈ ਮਾਮਲੇ ਦਰਜ ਹਨ। ਉਨ੍ਹਾਂ ਦੀਆਂ ਟੀਮਾਂ ਜਾਂਚ ਵਿੱਚ ਰੁੱਝੀਆਂ ਹੋਈਆਂ ਹਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।