ਵੈਨਕੂਵਰ ਹਾਦਸੇ ‘ਚ ਮਰਨ ਵਾਲੇ ਲੋਕਾਂ ਦੀ ਗਿਣਤੀ 11 ਹੋਈ

ਸੰਸਾਰ

ਓਟਾਵਾ, 28 ਅਪ੍ਰੈਲ,ਬੋਲੇ ਪੰਜਾਬ ਬਿਊਰੋ :
ਕੈਨੇਡਾ ਦੇ ਵੈਨਕੂਵਰ ਵਿੱਚ ਇੱਕ ਐਸਯੂਵੀ ਗੱਡੀ ਨੇ ਭੀੜ ਨੂੰ ਕੁਚਲ ਦਿੱਤਾ ਸੀ। ਇਸ ਹਾਦਸੇ ‘ਚ ਮਰਨ ਵਾਲੇ ਲੋਕਾਂ ਦੀ ਗਿਣਤੀ 11 ਹੋ ਗਈ ਹੈ ਅਤੇ 20 ਜ਼ਖਮੀ ਹੋ ਗਏ। ਵੈਨਕੂਵਰ ਪੁਲਿਸ ਨੇ ਟਵਿੱਟਰ ‘ਤੇ ਪੋਸਟ ਕੀਤਾ ਕਿ ਇਹ ਘਟਨਾ ਸਥਾਨਕ ਸਮੇਂ ਅਨੁਸਾਰ ਰਾਤ 8:00 ਵਜੇ (ਭਾਰਤੀ ਸਮੇਂ ਅਨੁਸਾਰ ਸਵੇਰੇ 8:30 ਵਜੇ) ਫਿਲੀਪੀਨਜ਼ ਭਾਈਚਾਰੇ ਦੇ ਲਾਪੂ-ਲਾਪੂ ਤਿਉਹਾਰ ਦੌਰਾਨ ਵਾਪਰੀ।
ਪੁਲਿਸ ਨੇ ਦੱਸਿਆ ਕਿ ਰਾਤ ਈ-43 ਐਵੇਨਿਊ ਅਤੇ ਫਰੇਜ਼ਰ ਵਿਖੇ ਇੱਕ ਸਟ੍ਰੀਟ ਫੈਸਟੀਵਲ ਦੌਰਾਨ ਇੱਕ ਗੱਡੀ ਭੀੜ ਵਿੱਚ ਵੜ ਜਾਣ ਕਾਰਨ ਕਈ ਲੋਕ ਮਾਰੇ ਗਏ ਅਤੇ ਹੋਰ ਜ਼ਖਮੀ ਹੋ ਗਏ। ਡਰਾਈਵਰ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਉਹ ਏਸ਼ੀਆਈ ਮੂਲ ਦਾ ਦੱਸਿਆ ਜਾਂਦਾ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।