ਮੋਹਾਲੀ, 28 ਅਪ੍ਰੈਲ,ਬੋਲੇ ਪੰਜਾਬ ਬਿਊਰੋ :
ਪੰਜਾਬ ਦੀ ਸਾਬਕਾ ਮੰਤਰੀ ਅਤੇ ਮੁਹਾਲੀ ਦੇ ਖਰੜ ਤੋਂ ਵਿਧਾਇਕਾ ਅਨਮੋਲ ਗਗਨ ਮਾਨ ਦੀ ਗੁੰਮਸ਼ੁਦਗੀ ਦੇ ਪੋਸਟਰ ਹੁਣ ਇਲਾਕੇ ਵਿੱਚ ਲਗਾ ਦਿੱਤੇ ਗਏ ਹਨ। ਇਹ ਪੋਸਟਰ ਕਾਂਗਰਸੀ ਆਗੂਆਂ ਨੇ ਲਾਏ ਹਨ। ਉਨ੍ਹਾਂ ਦੋਸ਼ ਲਾਇਆ ਕਿ ਵਿਧਾਇਕ ਨੇ ਇਲਾਕੇ ਵਿੱਚ ਕੋਈ ਵਿਕਾਸ ਕਾਰਜ ਨਹੀਂ ਕਰਵਾਏ। ਇਸ ਕਾਰਨ ਲੋਕ ਕਾਫੀ ਪ੍ਰੇਸ਼ਾਨ ਹਨ। ਯੂਥ ਕਾਂਗਰਸੀ ਆਗੂਆਂ ਦਾ ਕਹਿਣਾ ਹੈ ਕਿ ਲੋਕਾਂ ਨੇ ਸਾਨੂੰ ਇਸ ਬਾਰੇ ਦੱਸਿਆ ਸੀ, ਜਿਸ ਤੋਂ ਬਾਅਦ ਉਹ ਇੱਥੇ ਆਏ ਹਨ।
ਉਨ੍ਹਾਂ ਕਿਹਾ ਕਿ ਭਾਵੇਂ ਵਿਧਾਇਕਾ ਜੇਸੀਬੀ ਲੈ ਕੇ ਸੜਕਾਂ ’ਤੇ ਘੁੰਮਦੇ ਨਜ਼ਰ ਆਉਦੇ ਹਨ ਪਰ ਜਿੱਥੇ ਜੇਸੀਬੀ ਦੀ ਲੋੜ ਹੈ, ਉਥੇ ਉਨ੍ਹਾਂ ਨੇ ਕੋਈ ਵਿਕਾਸ ਕਾਰਜ ਨਹੀਂ ਕਰਵਾਏ। ਹਾਲਾਂਕਿ ਇਸ ਮਾਮਲੇ ‘ਤੇ ਅਜੇ ਤੱਕ ਵਿਧਾਇਕਾ ਵੱਲੋਂ ਕੋਈ ਪ੍ਰਤੀਕਿਰਿਆ ਨਹੀਂ ਆਈ ਹੈ।












