ਭਾਰਤ ਜਲਦ ਹੀ ਪਾਕਿਸਤਾਨ ‘ਤੇ ਹਮਲਾ ਕਰ ਸਕਦਾ, ਅਮਰੀਕੀ ਅਖਬਾਰ ਦਾ ਦਾਅਵਾ

ਸੰਸਾਰ ਪੰਜਾਬ

ਨਿਊਯਾਰਕ, 29 ਅਪ੍ਰੈਲ,ਬੋਲੇ ਪੰਜਾਬ ਬਿਊਰੋ :
ਅਮਰੀਕੀ ਅਖਬਾਰ ਨਿਊਯਾਰਕ ਟਾਈਮਜ਼ ਨੇ ਮਾਹਰਾਂ ਅਤੇ ਡਿਪਲੋਮੈਟਾਂ ਦੇ ਹਵਾਲੇ ਨਾਲ ਦਾਅਵਾ ਕੀਤਾ ਹੈ ਕਿ ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਜਲਦ ਹੀ ਪਾਕਿਸਤਾਨ ‘ਤੇ ਹਮਲਾ ਕਰ ਸਕਦਾ ਹੈ। ਇਸ ਅਖਬਾਰ ਦਾ ਦਾਅਵਾ ਹੈ ਕਿ ਭਾਰਤ ਪਾਕਿਸਤਾਨ ‘ਤੇ ਜਵਾਬੀ ਹਮਲੇ ਲਈ ਜ਼ਮੀਨ ਤਿਆਰ ਕਰ ਰਿਹਾ ਹੈ।
ਅਖਬਾਰ ਮੁਤਾਬਕ ਹਮਲੇ ਦੇ ਬਾਅਦ ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਕ ਦਰਜਨ ਤੋਂ ਵੱਧ ਵਿਸ਼ਵ ਨੇਤਾਵਾਂ ਨਾਲ ਗੱਲ ਕੀਤੀ ਹੈ ਅਤੇ ਉਨ੍ਹਾਂ ਨੂੰ ਇਹ ਦੱਸਿਆ ਹੈ। ਵਿਦੇਸ਼ ਮੰਤਰਾਲੇ ਨੇ ਇਸ ਸਬੰਧ ਵਿਚ 100 ਤੋਂ ਵੱਧ ਮਿਸ਼ਨਾਂ ਦੇ ਡਿਪਲੋਮੈਟਾਂ ਨੂੰ ਵੀ ਸੂਚਿਤ ਕੀਤਾ ਹੈ। ਭਾਰਤ ਨੇ ਸਾਫ਼ ਕਿਹਾ ਹੈ ਕਿ ਇਸ ਹਮਲੇ ਵਿੱਚ ਪਾਕਿਸਤਾਨ ਦਾ ਹੱਥ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।