ਬਠਿੰਡਾ 1 ਮਈ ,ਬੋਲੇ ਪੰਜਾਬ ਬਿਊਰੋ :
ਜੇ ਪੀ ਐਮ ਓ ਅਤੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਵੱਲੋਂ ਬਠਿੰਡਾ ਵਿਖੇ ਪੁਰਾਣੀ ਤਹਿਸੀਲ ਨੇੜੇ ਜਲ ਸਪਲਾਈ ਦਫਤਰ ਬਠਿੰਡਾ ਦੇ ਗੇਟ ਅੱਗੇ ਮਈ ਦਿਹਾੜਾ ਮਨਾਇਆ ਮਈ ਦਿਵਸ ਸ਼ਹੀਦਾਂ ਦੀ ਯਾਦ ਵਿੱਚ ਝੰਡਾ ਝੁਲਾਇਆ ਗਿਆ ਤੇ ਸ਼ਹੀਦਾ ਨੂੰ ਦਿਤੀ ਸ਼ਰਧਾਂਜਲੀ ਇਕੱਠ ਨੂੰ ਸੰਬੋਧਨ ਕਰਦਿਆਂ ਜੇ ਪੀ ਐਮ ਓ ਦੇ ਕਨਵੀਨਰ ਪ੍ਰਕਾਸ਼ ਸਿੰਘ ਨੰਦਗੜ, ਫੈਡਰੇਸ਼ਨ ਦੇ ਜ਼ਿਲ੍ਹਾ ਪ੍ਰਧਾਨ ਹਰਨੇਕ ਸਿੰਘ ਗਹਿਰੀ ,ਫੈਡਰੇਸ਼ਨ ਤੇ ਪੀ ਡਬਲਿਯੂ ਡੀ ਫੀਲਡ ਅਤੇ ਵਰਕਸ਼ਾਪ ਯੂਨੀਅਨ ਆਗੂ ਸੁਖਚੈਨ ਸਿੰਘ,ਹੰਸਰਾਜ ਬੀਜਵਾ, ਦਰਸ਼ਨ ਸ਼ਰਮਾ ਜ਼ਿਲ੍ਹਾ ਜਨਰਲ ਸੈਕਟਰੀ, ਰਾਮਪੁਰਾ ਦੇ ਪ੍ਰਧਾਨ ਧਰਮ ਸਿੰਘ ਕੋਠਾਗੁਰੂ,ਬ੍ਰਾਂਚ ਬਠਿੰਡਾ ਦੇ ਜਰਨਲ ਸਕੱਤਰ ਬਲਜਿੰਦਰ ਸਿੰਘ, ਪਰਮ ਚੰਦ, ਪੂਰਨ ਸਿੰਘ, ਜ਼ਿਲ੍ਹਾ ਕੈਸ਼ੀਅਰ ਹਰਜੀਤ ਸਿੰਘ, ਖੇਤੀ ਖੋਜ ਕੇਂਦਰ ਦੇ ਮਨਜੀਤ ਸਿੰਘ , ਜਸਪਾਲ ਸਿੰਘ ਨੇ ਸੰਬੋਧਨ ਕਰਦੇ ਹੋਏ ਦੱਸਿਆ ਕਿ ਅਮਰੀਕਾ ਦੇ ਸ਼ਹਿਰ ਸ਼ਿਕਾਗੋ ਵਿਖੇ ਮਜ਼ਦੂਰਾਂ ਨੇ ਆਪਣੀਆਂ ਮੰਗਾਂ ,ਕੰਮ ਕਰਨ ਦਾ ਸਮਾਂ ਅੱਠ ਘੰਟੇ ਕਰਨ, ਪਾਣੀ ਦਾ ਪ੍ਰਬੰਧ ਕਰਨ, ਸਕੂਲਾਂ ਦਾ ਪ੍ਰਬੰਧ ਕਰਨ ਆਦਿ ਮੰਗਾ ਨੂੰ ਲੈ ਕੇ ਮੁਜ਼ਾਹਰਾ ਕਰ ਰਹੇ ਮਜ਼ਦੂਰਾਂ ਉਪਰ ਅੰਨੇਵਾਹ ਲਾਠੀਚਾਰਜ ਅਤੇ ਫਾਇਰਿੰਗ ਕਰਕੇ ਦਰਜ਼ਨ ਦੇ ਕਰੀਬ ਮਜ਼ਦੂਰਾਂ ਨੂੰ ਸ਼ਹੀਦ ਕਰ ਦਿੱਤਾ

ਗਿਆ ਅਤੇ ਸੈਂਕੜੇ ਲੋਕ ਜ਼ਖਮੀਂ ਕਰ ਦਿੱਤੇ ਸ਼ਹੀਦ ਹੋਏ ਮਜ਼ਦੂਰਾਂ ਨੂੂੰ ਯਾਦ ਕਰਦੇ ਹੋਏ ਆਪਣੀ ਲੁੱਟ-ਖਸੁੱੱਟ ਖਿਲਾਫ਼ ਸੰਘਰਸ਼ ਜਾਰੀ ਰੱਖਣ ਦਾ ਪ੍ਰਣ ਕੀਤਾ ਗਿਆ ਪ੍ਰੈਸ ਬਿਆਨ ਜਾਰੀ ਕਰਦਿਆਂ ਜ਼ਿਲ੍ਹਾ ਆਗੂ ਕਿਸ਼ੋਰ ਚੰਦ ਗਾਜ ਤੇ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਤਾਨਾਸ਼ਾਹ ਮੋਦੀ ਹਕੂਮਤ ਅਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਦੇ ਜਾਬਰ ਕਦਮਾਂ ਵਿਰੁੱਧ ਸਾਂਝੇ ਸੰਘਰਸ਼ ਦਾ ਸੱਦਾ ਦਿੱਤਾ ਅਤੇ 20 ਮਈ ਦੇ ਭਾਰਤ ਬੰਦ ਦੀ ਹਮਾਇਤ ਕਰਨ ਦਾ ਐਲਾਨ ਕੀਤਾ ਉਨ੍ਹਾਂ ਪਹਿਲਗਾਮ ਵਿੱਚ ਅੱਤਵਾਦੀ ਹਮਲੇ ਦੇ ਬਹਾਨੇ ਮੁਸਲਿਮ ਅਤੇ ਕਸ਼ਮੀਰੀ ਭਾਈਚਾਰੇ ਪ੍ਰਤੀ ਭਾਜਪਾ ਦੀ ਨਫਰਤ ਮੁਹਿੰਮ ਅਤੇ ਜੰਗੀ ਮਾਹੌਲ ਸਿਰਜਣ ਦੀ ਸਖ਼ਤ ਨਿੰਦਾ ਕੀਤੀ ਗਈ। ਪਹਿਲਗਾਮ ਵਿਖੇ ਕੀਤੇ ਗਏ ਅੱਤਵਾਦੀ ਕਾਰੇ ਦੀ ਨਿੰਦਾ ਮਤਾ ਪਾਸ ਕੀਤਾ ਗਿਆ। ਧਰਨੇ ਤੋਂ ਬਾਅਦ ਸ਼ਹਿਰ ਚ ਰੋਸ਼ ਮਾਰਚ ਕੀਤਾ ਗਿਆ ਅਤੇ ਮੰਗ ਕੀਤੀ ਕਿ ਘੱਟੋ ਘੱਟ ਉਜਰਤ 26000 ਹਜ਼ਾਰ ਕੀਤੀ ਜਾਵੇ, ਕੱਚੇ ਕਾਮੇ ਪੱਕੇ ਕੀਤੇ ਜਾਣ, ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇ।












