ਹੈਰੋਇਨ ਤੇ ਭੁੱਕੀ ਸਮੇਤ ਦੋ ਨਸ਼ਾ ਤਸਕਰ ਗ੍ਰਿਫ਼ਤਾਰ

ਪੰਜਾਬ

ਲੁਧਿਆਣਾ, 1 ਮਈ,ਬੋਲੇ ਪੰਜਾਬ ਬਿਊਰੋ :
ਕ੍ਰਾਈਮ ਬ੍ਰਾਂਚ 1 ਦੀ ਪੁਲਿਸ ਟੀਮ ਨੇ ਦੋ ਨਸ਼ਾ ਤਸਕਰਾਂ ਨੂੰ 310 ਗ੍ਰਾਮ ਹੈਰੋਇਨ ਅਤੇ 20 ਕਿਲੋਗ੍ਰਾਮ ਭੁੱਕੀ ਸਮੇਤ ਗ੍ਰਿਫ਼ਤਾਰ ਕੀਤਾ ਹੈ। 
ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਐਸਐਚਓ ਜਸਵਿੰਦਰ ਸਿੰਘ ਨੇ ਦੱਸਿਆ ਕਿ ਨਾਕਾਬੰਦੀ ਦੌਰਾਨ ਪੁਲਿਸ ਨੇ ਲਾਡੋਵਾਲ ਬਾਈਪਾਸ ਨੇੜੇ ਚੈਕਿੰਗ ਲਈ ਇੱਕ ਮਾਰੂਤੀ ਕਾਰ ਨੂੰ ਰੋਕਿਆ ਅਤੇ ਜਦੋਂ ਕਾਰ ਦੀ ਤਲਾਸ਼ੀ ਲਈ ਗਈ ਤਾਂ ਉਸ ਵਿੱਚ ਦੋ ਵਿਅਕਤੀ ਬੈਠੇ ਮਿਲੇ ਜਿਨ੍ਹਾਂ ਤੋਂ 310 ਗ੍ਰਾਮ ਹੈਰੋਇਨ ਅਤੇ 20 ਕਿਲੋਗ੍ਰਾਮ ਭੁੱਕੀ ਬਰਾਮਦ ਹੋਈ। ਪੁਲਿਸ ਨੇ ਮੁਲਜ਼ਮਾਂ ਦੀ ਪਛਾਣ ਬੂਟਾ ਸਿੰਘ ਅਤੇ ਜੁਗਰਾਜ ਸਿੰਘ ਵਜੋਂ ਕੀਤੀ ਹੈ। ਦੋਵਾਂ ਮੁਲਜ਼ਮਾਂ ਖ਼ਿਲਾਫ਼ ਲਾਡੋਵਾਲ ਥਾਣੇ ਵਿਖੇ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।