ਪੰਜਾਬ ਪੁਲਿਸ ਵੱਲੋਂ ਨਸ਼ਾ ਤਸਕਰਾਂ ਦੀ 1 ਕਰੋੜ 33 ਲੱਖ 81 ਹਜ਼ਾਰ 150 ਰੁਪਏ ਦੀ ਜਾਇਦਾਦ ਫਰੀਜ

ਪੰਜਾਬ

ਫਰੀਦਕੋਟ, 2 ਮਈ,ਬੋਲੇ ਪੰਜਾਬ ਬਿਊਰੋ :
ਐੱਸਐੱਸਪੀ ਡਾ. ਪ੍ਰਗਿਆ ਜੈਨ ਦੀ ਅਗਵਾਈ ਹੇਠ ਫਰੀਦਕੋਟ ਜ਼ਿਲ੍ਹਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਨੂੰ ਫਰੀਜ ਕਰਨ ਦੀ ਪ੍ਰਕਿਰਿਆ ਜਾਰੀ ਹੈ। ਇਸ ਤਹਿਤ, ਜ਼ਿਲ੍ਹਾ ਪੁਲਿਸ ਨੇ ਦਿੱਲੀ ਅਥਾਰਟੀ ਤੋਂ ਪ੍ਰਵਾਨਗੀ ਦੇ ਆਧਾਰ ‘ਤੇ, ਨਸ਼ਾ ਤਸਕਰਾਂ ਦੀ ਕਰੋੜ ਰੁਪਏ ਦੀ ਜਾਇਦਾਦ ਅਟੈਚ ਕਰ ਲਈ। ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ 10 ਵੱਖ-ਵੱਖ ਮਾਮਲਿਆਂ ਵਿੱਚ 1 ਕਰੋੜ 33 ਲੱਖ 81 ਹਜ਼ਾਰ 150 ਰੁਪਏ ਦੀ ਜਾਇਦਾਦ ਫਰੀਜ ਕੀਤੀ ਗਈ ਹੈ, ਜਦੋਂ ਕਿ 52 ਲੱਖ 25 ਹਜ਼ਾਰ 150 ਰੁਪਏ ਦੀ ਜਾਇਦਾਦ ਅਟੈਚ ਕਰਨ ਦੀ ਸ਼ੁਰੂਆਤ ਕੀਤੀ ਗਈ।
ਪੁਲਿਸ ਅਨੁਸਾਰ ਸੂਬਾ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕਰ ਰਹੀ ਹੈ। ਇਸ ਤਹਿਤ ਨਾ ਸਿਰਫ਼ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜਿਆ ਜਾ ਰਿਹਾ ਹੈ, ਸਗੋਂ ਉਨ੍ਹਾਂ ਵੱਲੋਂ ਨਸ਼ੇ ਵੇਚ ਕੇ ਹਾਸਲ ਕੀਤੀ ਜਾਇਦਾਦ ਨੂੰ ਵੀ ਨਿਯਮਾਂ ਅਨੁਸਾਰ ਅਟੈਚ ਅਤੇ ਕੁਰਕ ਕੀਤਾ ਜਾ ਰਿਹਾ ਹੈ। ਪਿੰਡ ਝੋਟੀਵਾਲਾ ਵਿੱਚ ਪੁਲਿਸ ਵੱਲੋਂ ਇੱਕ ਨਸ਼ਾ ਤਸਕਰ ਦੀ ਕਾਰ ਨੂੰ ਫ੍ਰੀਜ਼ ਕਰ ਦਿੱਤਾ ਗਿਆ।
ਇਸ ਤੋਂ ਇਲਾਵਾ, ਪੁਲਿਸ ਨੇ ਸਬ-ਡਵੀਜ਼ਨ ਕੋਟਕਪੂਰਾ ਅਤੇ ਜੈਤੋ ਵਿੱਚ ਨਸ਼ਾ ਤਸਕਰਾਂ ਦੀ ਜਾਇਦਾਦ ਫਰੀਜ ਕਰਵਾਈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।