ਭਗਵੰਤ ਮਾਨ ਸਰਕਾਰ ਸਿਰਫ਼ ਇਵੇੰਟ ਮੈਨੇਜਮੈਂਟ ਕਰਨਾ ਜਾਣਦੀ ਹੈ, ਕੰਮ ਕਰਨਾ ਨਹੀਂ: ਹਰਜੀਤ ਸਿੰਘ ਗਰੇਵਾਲ
ਚੰਡੀਗੜ੍ਹ: 2 ਮਈ ,ਬੋਲੇ ਪੰਜਾਬ ਬਿਊਰੋ :
ਭਾਜਪਾ ਦੇ ਕੋਮੀ ਕਾਰਜਕਾਰਨੀ ਮੈਂਬਰ ਅਤੇ ਸੀਨੀਅਰ ਆਗੂ ਹਰਜੀਤ ਸਿੰਘ ਗਰੇਵਾਲ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹਰਿਆਣਾ ਨੂੰ ਪਾਣੀ ਦੇਣ ਤੋਂ ਇਨਕਾਰ ਕਰਨ ‘ਤੇ ਮੀਡੀਆ ਦੇ ਸਵਾਲ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਕਿ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਹਮੇਸ਼ਾ ਪੰਜਾਬੀਆਂ ਦੇ ਨਾਲ ਖੜ੍ਹੀ ਹੈ। ਪੰਜਾਬ ਕੋਲ ਕਿਸੇ ਨੂੰ ਦੇਣ ਲਈ ਵਾਧੂ ਪਾਣੀ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਭਾਈ ਕਨ੍ਹਈਆ ਦੇ ਪੈਰੋਕਾਰ ਹਨ ਜਿਨ੍ਹਾਂ ਨੇ ਸਾਰਿਆਂ ਨੂੰ ਪੀਣ ਵਾਲਾ ਪਾਣੀ ਦਿੱਤਾ ਅਤੇ ਕੋਈ ਵੀ ਪੰਜਾਬੀ ਅਜਿਹੀ ਗੱਲ ਨਹੀਂ ਕਰਦਾ ਜਾ ਕਹਿੰਦਾ।
ਗਰੇਵਾਲ ਨੇ ਕਿਹਾ ਕਿ ਪੀਣ ਵਾਲੇ ਪਾਣੀ ਦੀ ਏਡ੍ਜਸ੍ਮੇੰਟ ਕੀਤੀ ਜਾ ਸਕਦੀ ਹੈ। ਜੇਕਰ ਅੱਜ ਜੇ ਕਮੀ ਹੈ ਤਾਂ ਦੇ ਦਿੱਤਾ ਜਾਵੇ ਅਤੇ ਜਦੋਂ ਮਾਨਸੂਨ ਆਵੇਗਾ ਤਾਂ ਵਾਪਸ ਲੈ ਲਿਆ ਜਾਵੇ। ਇਹ ਸਭ ਪੰਜਾਬ ਦੀ ਭਗਵੰਤ ਮਾਨ ਸਰਕਾਰ ਦੀ ਅਸਫਲਤਾ ਦਾ ਨਤੀਜਾ ਹੈ। ਭਗਵੰਤ ਮਾਨ ਸਰਕਾਰ ਨੇ ਪਹਿਲਾਂ ਤੋਂ ਕੋਈ ਤਿਆਰੀ ਨਹੀਂ ਕੀਤੀ। ਉਨ੍ਹਾਂ ਕੋਲ ਵਕੀਲਾਂ, ਐਡਵੋਕੇਟ ਜਨਰਲ ਅਤੇ ਐਡੀਸ਼ਨਲ ਐਡਵੋਕੇਟ ਜਨਰਲ ਦੀ ਇੱਕ ਫੌਜ ਹੈ। ਭਗਵੰਤ ਮਾਨ ਸਰਕਾਰ ਦੇ ਮੰਤਰੀ ਵਰਿੰਦਰ ਗੋਇਲ ਕਹਿ ਰਹੇ ਹਨ ਕਿ ਅੱਜ ਹੀ ਤਿਆਰੀਆਂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਹ ਗਰਮੀਆਂ ਸ਼ੁਰੂ ਹੋਣ ਤੋਂ ਪਹਿਲਾਂ ਹੋ ਜਾਣਾ ਚਾਹੀਦਾ ਸੀ। ਭਗਵੰਤ ਮਾਨ ਸਰਕਾਰ ਸਿਰਫ ਅਤੇ ਸਿਰਫ ਕੇਜਰੀਵਾਲ ਅਤੇ ਸਿਸੋਦੀਆ ਦੀ ਚਾਪਲੂਸੀ ਕਰਨ ਵਿੱਚ ਰੁੱਝੀ ਹੋਈ ਹੈ। ਕੇਜਰੀਵਾਲ ਅਤੇ ਸਿਸੋਦੀਆ ਮੀਟਿੰਗ ਲੈ ਰਹੇ ਹਨ, ਜਦੋਂ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹਨ। ਕੀ ਕੋਈ ਭਗਵੰਤ ਮਾਨ ਨੂੰ ਉਂਗਲ ਫੜ ਕੇ ਤੁਰਨਾ ਸਿਖਾਏਗਾ? ਕੀ ਹੁਣ ਫੈਸਲਾ ਕੇਜਰੀਵਾਲ ਅਤੇ ਸਿਸੋਦੀਆ ਲੈਣਗੇ? ਭਗਵੰਤ ਮਾਨ ਸਰਕਾਰ ਸਿਰਫ਼ ਇਵੈਂਟ ਮੈਨੇਜਮੈਂਟ ਕਰਨਾ ਜਾਣਦੀ ਹੈ, ਕੰਮ ਕਰਨਾ ਨਹੀਂ। ਜੋ ਕੰਮ ਕਾਗਜ਼ਾਂ ‘ਤੇ ਕੀਤਾ ਜਾਂਦਾ ਹੈ, ਇਹ ਲੋਕ ਸਿਰਫ਼ ਬਿਆਨਬਾਜ਼ੀ ਵਿੱਚ ਹੀ ਕਰਦੇ ਹਨ।
ਹਰਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਹਰ ਮੋਰਚੇ ‘ਤੇ ਜਨਤਾ ਨਾਲ ਝੂਠ ਬੋਲ ਰਹੀ ਹੈ। ਜਨਤਾ ਦੇ ਟੈਕਸ ਦੇ ਪੈਸੇ ਨੂੰ ਬਰਬਾਦ ਕਰ ਰਹੇ ਹਨ। ਹੁਣ ਪੰਜਾਬ ਦੇ ਲੋਕਾਂ ਨੂੰ ਸੋਚਣਾ ਪਵੇਗਾ ਕਿ ਜਿਹੜੇ ਲੋਕ ਪੰਜਾਬ ਦੇ ਹਿੱਤਾਂ ਦੀ ਰਾਖੀ ਨਹੀਂ ਕਰ ਸਕਦੇ, ਉਨ੍ਹਾਂ ਨਾਲ ਕੀ ਕੀਤਾ ਜਾਣਾ ਚਾਹੀਦਾ ਹੈ?












