ਦੋਸਤਾਂ ਨਾਲ ਨਹਿਰ ‘ਚ ਨਹਾਉਣ ਗਏ ਨੌਜਵਾਨ ਦੀ ਡੁੱਬਣ ਕਾਰਨ ਮੌਤ

ਪੰਜਾਬ

ਮਾਨਸਾ, 5 ਮਈ,ਬੋਲੇ ਪੰਜਾਬ ਬਿਊਰੋ :
ਨੇੜਲੇ ਪਿੰਡ ਨੰਦਗੜ੍ਹ ਦੇ ਇੱਕ ਨੌਜਵਾਨ ਦੀ ਨਹਿਰ ਵਿੱਚ ਡੁੱਬਣ ਨਾਲ ਮੌਤ ਹੋ ਗਈ, ਉਸਦੀ ਲਾਸ਼ ਪਿੰਡ ਫਤਿਹਪੁਰ ਹੈੱਡ ਤੋਂ ਬਰਾਮਦ ਕੀਤੀ ਗਈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜਣ ਤੋਂ ਬਾਅਦ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਝੁਨੀਰ ਥਾਣਾ ਦੇ ਇੰਚਾਰਜ ਅੰਗਰੇਜ਼ ਸਿੰਘ ਨੇ ਦੱਸਿਆ ਕਿ ਧਰਮਪ੍ਰੀਤ ਆਪਣੇ ਪਿੰਡ ਦੇ ਚਾਰ ਦੋਸਤਾਂ ਨਾਲ ਮੋਟਰਸਾਈਕਲ ‘ਤੇ ਬੈਠ ਕੇ ਨਹਿਰ ‘ਚ ਨਹਾਉਣ ਲਈ ਗਿਆ ਸੀ। ਉੱਥੇ ਡੁੱਬਣ ਨਾਲ ਉਸਦੀ ਮੌਤ ਹੋ ਗਈ। ਪੁਲਿਸ ਨੇ ਮ੍ਰਿਤਕ ਦੀ ਮਾਂ ਦੇ ਬਿਆਨ ‘ਤੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।