ਨਵੀਂ ਦਿੱਲੀ, 10 ਮਈ,ਬੋਲੇ ਪੰਜਾਬ ਬਿਊਰੋ :
ਭਾਰਤ ਅਤੇ ਪਾਕਿਸਤਾਨ ਵਿਚਕਾਰ ਵਧਦੇ ਤਣਾਅ ਦੇ ਮੱਦੇਨਜ਼ਰ, ਡਾਇਰੈਕਟੋਰੇਟ ਜਨਰਲ ਆਫ਼ ਸਿਵਿਲ ਏਵੀਏਸ਼ਨ (DGCA) ਨੇ ਮੁਸਾਫ਼ਰਾਂ ਦੀ ਸੁਰੱਖਿਆ ਨੂੰ ਪਹਿਲ ਦਿੰਦਿਆਂ ਇਕ ਵੱਡਾ ਫੈਸਲਾ ਲਿਆ ਹੈ। ਜਾਣਕਾਰੀ ਮੁਤਾਬਕ, ਭਾਰਤ ਦੇ 32 ਹਵਾਈ ਅੱਡਿਆਂ ’ਤੇ 15 ਮਈ ਤੱਕ ਨਾਗਰਿਕ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ।
ਇਸ ਫ਼ੈਸਲੇ ਕਾਰਨ ਕਈ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਉਡਾਣਾਂ ਪ੍ਰਭਾਵਤ ਹੋਣ ਦੀ ਉਮੀਦ ਹੈ। ਯਾਤਰੀਆਂ ਨੂੰ ਸਲਾਹ ਦਿੱਤੀ ਜਾ ਰਹੀ ਹੈ ਕਿ ਉਹ ਆਪਣੀਆਂ ਉਡਾਣਾਂ ਦੀ ਜਾਣਕਾਰੀ ਏਅਰਲਾਈਨਜ਼ ਤੋਂ ਲੈਣ।














