ਗੁ: ਸਿੰਘ ਸ਼ਹੀਦਾਂ ਸੋਹਾਣਾ ਵਿਖੇ 315 ਵੇਂ ਸਰਹੰਦ ਫਤਹਿ ਦਿਵਸ ਦੀ ਖੁਸ਼ੀ ਵਿੱਚ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਗਿਆ।

ਪੰਜਾਬ

ਐੱਸ.ਏ. ਐੱਸ ਨਗਰ : (ਮੋਹਾਲੀ) 12 ਮਈ ,ਬੋਲੇ ਪੰਜਾਬ ਬਿਊਰੋ :

ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ 315 ਵੇਂ ਸਰਹੰਦ ਫਤਹਿ ਦਿਵਸ ਦੀ ਖੁਸ਼ੀ ਵਿੱਚ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਇਸ ਉਪਰੰਤ ਸਾਰਾ ਦਿਨ ਗੁਰਮਤਿ ਸਮਾਗਮ ਕਰਵਾਇਆ ਗਿਆ । ਇਸ ਗੁਰਮਤਿ ਸਮਾਗਮ ਵਿੱਚ ਭਾਈ ਪ੍ਰੇਮ ਸਿੰਘ ਦੇ ਇੰਟਰਨੇਸ਼ਨਲ ਢਾਡੀ ਜੱਥੇ ਨੇ ਬਾਬਾ ਬੰਦਾ ਸਿੰਘ ਜੀ ਬਹਾਦਰ ਦੁਆਰਾ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਦਾ ਬਦਲਾ ਲੈਂਦੇ ਹੋਏ ਸੰਨ 1710 ਈ: ਵਿੱਚ ਵਜੀਰ ਖਾਨ ਨੂੰ ਮਾਰ ਕੇ, ਸਰਹੰਦ ਦੀ ਇੱਟ ਨਾਲ ਇੱਟ ਖੜਕਾ ਕੇ ਫਤਹਿ ਕਰਨ ਦਾ ਪੂਰਾ ਪ੍ਰਸੰਗ ਸੰਗਤਾਂ ਨੂੰ ਵਿਸਥਾਰ ਨਾਲ ਸੁਣਾਇਆ। ਭਾਈ ਮਨਦੀਪ ਸਿੰਘ ਜੀ ਗੁਰਦੁਆਰਾ ਸ੍ਰੀ ਭਾਮੀਆਂ ਸਾਹਿਬ ਵਾਲਿਆਂ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਸ਼੍ਰੋਮਣੀ ਪ੍ਰਚਾਰਕ ਭਾਈ ਸੁਖਵਿੰਦਰ ਸਿੰਘ ਜੀ ਦਮਦਮੀ ਟਕਸਾਲ ਸਾਹਿਬ ਵਾਲਿਆਂ ਨੇ ਆਪਣੇ ਪ੍ਰਵਚਨਾਂ ਰਾਹੀਂ ਬਾਬਾ ਬੰਦਾ ਸਿੰਘ ਬਹਾਦਰ ਵਲੋਂ ਸਿੱਖ ਰਾਜ ਦੀ ਸਥਾਪਨਾ ਕਰਨ ਅਤੇ ਸਾਹਿਬਜ਼ਾਦਾ ਬਾਬਾ ਫਤਿਹ ਸਿੰਘ ਜੀ ਦੇ ਨਾਮ ਤੇ ਸ਼ਹਿਰ ਦਾ ਨਾਮ ਸ੍ਰੀ ਫਤਿਹਗੜ੍ਹ ਸਾਹਿਬ ਰਖੱਣ ਬਾਰੇ ਸੰਗਤਾਂ ਨੂੰ ਵਿਸਥਾਰ ਸਹਿਤ ਜਾਣੂ ਕਰਵਾਇਆ।
ਇਸ ਤੋਂ ਇਲਾਵਾ ਭਾਈ ਕਰਨਵੀਜਰ ਸਿੰਘ ਜੀ, ਭਾਈ ਸਰੂਪ ਸਿੰਘ ਜੀ, ਹਰਜੱਸ ਕੀਰਤਨੀ ਜੱਥਾ, ਭਾਈ ਗੁਰਦੀਪ ਸਿੰਘ, ਭਾਈ ਮਹਿੰਦਰ ਸਿੰਘ, ਭਾਈ ਗੁਰਵਿੰਦਰ ਸਿੰਘ, ਭਾਈ ਕੁਲਦੀਪ ਸਿੰਘ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਭਾਈ ਜਸਵਿੰਦਰ ਸਿੰਘ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਜਸਵੰਤ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਹਰਬਖਸ਼ ਸਿੰਘ ਅਤੇ ਭਾਈ ਇੰਦਰਜੀਤ ਸਿੰਘ ਨੇ ਕਥਾ-ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਦਿਨ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਇਸ ਅਸਥਾਨ ਦੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ । ਇਸ ਸਾਰੇ ਸਮਾਗਮ ਦਾ ਯੂਟਿਉੱਬ ਅਤੇ ਫੈਸਬੁੱਕ ਤੇ ਸਿੱਧਾ ਪ੍ਰਸਾਰਣ ਕੀਤਾ ਗਿਆ । ਗੁਰੂ ਕਾ ਲੰਗਰ ਸੰਗਤਾਂ ਨੂੰ ਸਾਰਾ ਦਿਨ ਅਤੁੱਟ ਵਰਤਾਇਆ ਗਿਆ ।
ਪ੍ਰਬੰਧਕ ਕਮੇਟੀ ਗੁ: ਸਿੰਘ ਸ਼ਹੀਦਾਂ ਦੇ ਬੁਲਾਰੇ ਨੇ ਦੱਸਿਆ ਕਿ ਆਉਣ ਵਾਲੀ ਮਿਤੀ 14 ਮਈ ਨੂੰ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਪਹਿਲੇ ਮੁੱਖ ਗ੍ਰੰਥੀ ਬਾਬਾ ਬਲਵੰਤ ਸਿੰਘ ਜੀ ਦੀ 40ਵੀਂ ਬਰਸੀ ਬੜੀ ਸ਼ਰਧਾ ਭਾਵਨਾ ਨਾਲ ਮਨਾਈ ਜਾਵੇਗਾ। ਇਸ ਦਿਨ ਸਵੇਰੇ 9 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ ਇਸ ਉਪਰੰਤ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਜੱਥੇ ਇੰਟਰਨੈਸ਼ਨਲ ਢਾਡੀ ਜੱਥੇ ਅਤੇ ਉਚ ਕੋਟੀ ਦੇ ਪੰਥ ਪ੍ਰਸਿੱਧ ਪ੍ਰਚਾਰਕ ਸੰਗਤਾਂ ਨੂੰ ਹਰਜੱਸ ਸੁਨਾ ਕੇ ਨਿਹਾਲ ਕਰਣਗੇ । ਗੁਰੂ ਕਾ ਲੰਗਰ ਸਾਰਾ ਦਿਲ ਅਤੁੱਟ ਵਰਤਾਇਆ ਜਾਵੇਗਾ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।