ਜਲੰਧਰ, 14 ਮਈ,ਬੋਲੇ ਪੰਜਾਬ ਬਿਊਰੋ :
ਜਲੰਧਰ ‘ਚ ‘ਆਪ’ ਵਿਧਾਇਕ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਸ਼ਹਿਰ ਦੇ ਕੇਂਦਰੀ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਰਮਨ ਅਰੋੜਾ ਨੂੰ ਦਿੱਤੀ ਗਈ ਸੁਰੱਖਿਆ ਵਾਪਸ ਲੈ ਲਈ ਗਈ ਹੈ। ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵੱਲੋਂ ਰਮਨ ਅਰੋੜਾ ਦੀ ਸੁਰੱਖਿਆ ਵਾਪਸ ਲੈ ਲਈ ਗਈ ਹੈ।
ਸੂਬਾ ਸਰਕਾਰ ਨੇ ਮੰਗਲਵਾਰ ਨੂੰ ਜਲੰਧਰ ਕੇਂਦਰੀ ਦੇ ਵਿਧਾਇਕ ਰਮਨ ਅਰੋੜਾ ਦੀ ਸਰਕਾਰੀ ਸੁਰੱਖਿਆ ਵਾਪਸ ਲੈ ਲਈ। ਤੁਹਾਨੂੰ ਦੱਸ ਦੇਈਏ ਕਿ ਰਮਨ ਅਰੋੜਾ ਆਮ ਆਦਮੀ ਪਾਰਟੀ (ਆਪ) ਤੋਂ ਹਨ, ਅਤੇ ‘ਆਪ’ ਸੂਬੇ ਦੀ ਸੱਤਾਧਾਰੀ ਪਾਰਟੀ ਹੈ। ਇਸ ਕਦਮ ਨੇ ਕਈ ਸਵਾਲ ਖੜ੍ਹੇ ਕੀਤੇ ਹਨ, ਕਿਉਂਕਿ ਇਸ ਫੈਸਲੇ ਪਿੱਛੇ ਕੋਈ ਰਸਮੀ ਕਾਰਨ ਨਹੀਂ ਦੱਸਿਆ ਗਿਆ ਹੈ। ਹੁਣ ਤੱਕ, ਪੰਜਾਬ ਸਰਕਾਰ ਵੱਲੋਂ ਇਸ ਕਾਰਵਾਈ ਦੇ ਕਾਰਨ ਬਾਰੇ ਕੋਈ ਰਸਮੀ ਬਿਆਨ ਵੀ ਜਾਰੀ ਨਹੀਂ ਕੀਤਾ ਗਿਆ ਹੈ।












