ਲੰਡਨ, 14 ਮਈ,ਬੋਲੇ ਪੰਜਾਬ ਬਿਊਰੋ :
ਉੱਤਰੀ ਲੰਡਨ ਵਿੱਚ ਬ੍ਰਿਟਿਸ਼ ਪ੍ਰਧਾਨ ਮੰਤਰੀ ਕੀਰ ਸਟਾਰਮਰ ਦੇ ਘਰ ’ਚ ਅਚਾਨਕ ਅੱਗ ਲੱਗ ਗਈ। ਅਗਨੀਕਾਂਡ ਦੀ ਜਾਂਚ ਕਰ ਰਹੀ ਪੁਲਿਸ ਨੇ ਹੁਣ ਤੱਕ ਇੱਕ 21 ਸਾਲਾ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਵਿਅਕਤੀ ਦਾ ਪ੍ਰਧਾਨ ਮੰਤਰੀ ਦੀ ਜਾਇਦਾਦ ਨਾਲ ਸੰਬੰਧ ਹੈ।
ਇਹ ਘਟਨਾ ਬੀਤੇ ਦਿਨ ਸਵੇਰੇ ਵਾਪਰੀ ਜਦੋਂ ਅਚਾਨਕ ਉਨ੍ਹਾਂ ਦੇ ਨਿੱਜੀ ਘਰ ’ਚੋਂ ਧੂੰਆ ਉਠਦਾ ਦੇਖਿਆ ਗਿਆ। ਮੌਕੇ ’ਤੇ ਤੁਰੰਤ ਫਾਇਰ ਬ੍ਰਿਗੇਡ ਅਤੇ ਮੈਟਰੋਪੋਲੀਟਨ ਪੁਲਿਸ ਦੀ ਟੀਮ ਪਹੁੰਚੀ ਅਤੇ ਅੱਗ ਨੂੰ ਵਧਣ ਤੋਂ ਰੋਕ ਲਿਆ ਗਿਆ।
ਪੁਲਿਸ ਵਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਜਾਰੀ ਹੈ। ਸੁਰੱਖਿਆ ਏਜੰਸੀਆਂ ਵੀ ਇਸ ਮਾਮਲੇ ਦੀ ਪਿਛਾਣ ਵਿੱਚ ਜੁਟੀਆਂ ਹੋਈਆਂ ਹਨ ਕਿ ਆਖ਼ਰ ਇਹ ਅੱਗ ਲਗਾਉਣ ਦੀ ਕੋਸ਼ਿਸ਼ ਕਿਸ ਉਦੇਸ਼ ਨਾਲ ਕੀਤੀ ਗਈ।















