ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਆਫ ਕਾਮਰਸ ‘ਚ ਲੱਗੀ ਭਿਆਨਕ ਅੱਗ

ਚੰਡੀਗੜ੍ਹ ਨੈਸ਼ਨਲ

ਚੰਡੀਗੜ੍ਹ, 15 ਮਈ,ਬੋਲੇ ਪੰਜਾਬ ਬਿਊਰੋ ;

ਸ਼੍ਰੀ ਗੁਰੂ ਗੋਬਿੰਦ ਸਿੰਘ ਕਾਲਜ ਆਫ਼ ਕਾਮਰਸ ਵਿੱਚ ਭਿਆਨਕ ਅੱਗ ਲੱਗ ਗਈ। ਦਿੱਲੀ ਦੇ ਪੀਤਮਪੁਰਾ ਵਿੱਚ ਸਥਿਤ ਇਸ ਕਾਲਜ ਵਿੱਚ ਅੱਗ ਬੁਝਾਉਣ ਲਈ 11 ਫਾਇਰ ਇੰਜਣ ਮੌਕੇ ‘ਤੇ ਪੁੱਜੇ। ਫਿਲਹਾਲ ਇਸ ਅੱਗ ਕਾਰਨ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।

ਫਾਇਰ ਵਿਭਾਗ ਨੇ ਦੱਸਿਆ ਕਿ ਅੱਗ ਬੁਝਾਉਣ ਲਈ ਕਾਲਜ ਵਿੱਚ 11 ਅੱਗ ਬੁਝਾਉਣ ਵਾਲਿਆਂ ਗੱਡੀਆਂ ਭੇਜੀਆਂ ਗਈਆਂ। ਸਵੇਰੇ 9.40 ਵਜੇ ਦੇ ਕਰੀਬ ਅੱਗ ‘ਤੇ ਕਾਬੂ ਪਾ ਲਿਆ ਗਿਆ। ਫਾਇਰ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਅੱਗ ਕਾਲਜ ਦੀ ਪਹਿਲੀ ਮੰਜ਼ਿਲ ‘ਤੇ ਲਾਇਬ੍ਰੇਰੀ ਵਿੱਚ ਲੱਗੀ। ਉਨ੍ਹਾਂ ਕਿਹਾ ਕਿ ਅੱਗ ਬੁਝਾਉਣ ਤੋਂ ਬਾਅਦ ਕੂਲਿੰਗ ਆਪ੍ਰੇਸ਼ਨ ਚਲਾਇਆ ਗਿਆ।

ਜ਼ਿਕਰਯੋਗ ਹੈ ਕਿ ਕਿ ਦਿੱਲੀ ਵਿੱਚ ਪਿਛਲੇ ਕੁਝ ਦਿਨਾਂ ਤੋਂ ਤਾਪਮਾਨ ਵਧ ਰਿਹਾ ਹੈ ਅਤੇ ਕਈ ਇਲਾਕਿਆਂ ਵਿੱਚ ਪਾਰਾ ਕਾਫ਼ੀ ਉੱਚਾ ਹੈ। ਗਰਮੀਆਂ ਦੇ ਮੌਸਮ ਵਿੱਚ ਦਿੱਲੀ ਵਿੱਚ ਅੱਗ ਲੱਗਣ ਦੀਆਂ ਘਟਨਾਵਾਂ ਵਿੱਚ ਕਾਫ਼ੀ ਵਾਧਾ ਹੁੰਦਾ ਹੈ। ਇਹ ਖੁਸ਼ਕਿਸਮਤੀ ਸੀ ਕਿ ਲਾਇਬ੍ਰੇਰੀ ਵਿੱਚ ਕੋਈ ਨਹੀਂ ਸੀ, ਨਹੀਂ ਤਾਂ ਜਾਨ-ਮਾਲ ਦਾ ਵੱਡਾ ਨੁਕਸਾਨ ਹੋ ਸਕਦਾ ਸੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।