ਡੀ.ਟੀ.ਐਫ. ਵੱਲੋਂ ਕਰਵਾਈ ਗਈ ਚੇਤਨਾ ਕਨਵੈਨਸ਼ਨ

ਪੰਜਾਬ

ਸਮਰਾਲਾ 18 ਮਈ(ਮਲਾਗਰ ਖਮਾਣੋਂ );

ਅੱਜ ਸਮਰਾਲਾ ਵਿਖੇ ਡੈਮੋਕਰੇਟਿਕ ਟੀਚਰਸ ਫਰੰਟ ਪੰਜਾਬ ਇਕਾਈ ਸਮਰਾਲਾ ਵੱਲੋਂ ਮਾਸਟਰ ਤਰਲੋਚਨ ਸਮਰਾਲਾ ਜੀ ਦੀ ਯਾਦ ਨੂੰ ਸਮਰਪਿਤ ਨਵੀਂ ਸਿੱਖਿਆ ਨੀਤੀ 2020 ਦੇ ਮਾਰੂ ਪ੍ਰਭਾਵਾਂ ਬਾਰੇ ਚੇਤਨਾ ਕਨਵੈਨਸ਼ਨ ਕਰਵਾਈ ਗਈ ਜਿਸ ਵਿੱਚ ਮੁੱਖ ਬੁਲਾਰੇ ਦੇ ਤੌਰ ਤੇ ਵਿਕਰਮਦੇਵ ਸਿੰਘ ਸੂਬਾ ਪ੍ਰਧਾਨ ਡੈਮੋਕਰੇਟਿਕ ਟੀਚਰ ਫਰੰਟ ਪੰਜਾਬ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ|
ਵਿਕਰਮ ਦੇਵ ਸਿੰਘ ਨੇ ਆਪਣੇ ਸੰਬੋਧਨ ਵਿੱਚ ਬੋਲਦਿਆਂ ਦੱਸਿਆ ਕਿ ਨਵੀਂ ਸਿੱਖਿਆ ਨੀਤੀ 2020 ਤਹਿਤ ਸਿੱਖਿਆ ਦਾ ਨਿੱਜੀਕਰਨ ,ਕੇਂਦਰੀਕਰਨ ਅਤੇ ਭਗਵਾਂਕਰਨ ਕੀਤਾ ਜਾ ਰਿਹਾ ਹੈ । ਕੇਂਦਰ ਸਰਕਾਰ ਵੱਲੋਂ ਸਿੱਖਿਆ ਵਿੱਚ ਆਰ.ਐਸ.ਐਸ.ਦੀ ਵਿਚਾਰਧਾਰਾ ਅਤੇ ਮਨੂਸਿਮਰਤੀ ਦੀ ਘੁਸਪੈਠ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਜਿਸ ਵਿੱਚ ਆਰਐਸਐਸ ਦੀ ਵਿਚਾਰਧਾਰਾ ਦੇ ਉਲਟ ਭੁਗਤ ਦੇ ਟੋਪਿਕ ਕਿਤਾਬਾਂ ਵਿੱਚੋਂ ਕੱਟੇ ਜਾ ਰਹੇ ਹਨ । ਕੰਪਲੈਕਸ ਸਕੂਲਾਂ ਦੇ ਖੋਲਣ ਦੇ ਨਾਲ ਬਹੁਤ ਸਾਰੇ ਸਕੂਲ ਬੰਦ ਕਰਨ ਦੀ ਤਜਵੀਜ਼ ਹੈ ਜਿਸ ਨਾਲ ਕਿੰਨੀਆਂ ਹੀ ਪੋਸਟਾਂ ਖਤਮ ਹੋ ਜਾਣਗੀਆਂ। ਉਨਾਂ ਨੇ ਨਵੀਂ ਸਿੱਖਿਆ ਨੀਤੀ ਨੂੰ ਆਮ ਲੋਕਾਂ ਤੋਂ ਸਿੱਖਿਆ ਖੋਹਣ ਵਾਲੀ ਨੀਤੀ ਦੱਸਿਆ।
ਉਹਨਾਂ ਨੇ ਨਵੀਂ ਸਿੱਖਿਆ ਨੀਤੀ ਦੇ ਮਾਰੂ ਪ੍ਰਭਾਵਾਂ ਬਾਰੇ ਦੱਸਦਿਆਂ ਕਿਹਾ ਕਿ ਕੇਂਦਰ ਵੱਲੋਂ ਕੇਂਦਰੀਕਰਨ ਦੀ ਨੀਤੀ ਤਹਿਤ ਸਿੱਖਿਆ ਨੀਤੀ ਨੂੰ ਸੂਬਿਆਂ ਦੇ ਉੱਪਰ ਧੱਕੇ ਨਾਲ ਥੋਪਿਆ ਜਾ ਰਿਹਾ ਹੈ ਜੋ ਕਿ ਭਾਰਤ ਦੇ ਫੈਡਰਲ ਢਾਂਚੇ ਨੂੰ ਖਤਮ ਕਰਨ ਵੱਲ ਇੱਕ ਕਦਮ ਹੈ । ਨਵੀਂ ਸਿੱਖਿਆ ਨੀਤੀ ਤਹਿਤ ਖੋੱਲੇ ਜਾ ਰਹੇ ਪੀਐਮ ਸ਼੍ਰੀ ਸਕੂਲ, ਪੰਜਾਬ ਸਰਕਾਰ ਦੇ ਸਕੂਲ ਆਫ ਐਮੀਨੈਂਸ ਤਹਿਤ ਕੇਂਦਰ ਦੁਆਰਾ ਰਾਜ ਦੇ ਅਧਿਕਾਰਾਂ ਵਿੱਚ ਸਿੱਧੀ ਦਖਲਅੰਦਾਜ਼ੀ ਕੀਤੀ ਜਾ ਰਹੀ ਹੈ ।
ਇਸ ਮੌਕੇ ਜ਼ਿਲਾ ਜਨਰਲ ਸਕੱਤਰ ਰੁਪਿੰਦਰ ਪਾਲ ਗਿੱਲ ਵੱਲੋਂ ਮਾਸਟਰ ਤਰਲੋਚਨ ਸਮਰਾਲਾ ਜੀ ਦੀ ਯਾਦ ਨੂੰ ਤਾਜ਼ਾ ਕਰਦਿਆਂ ਆਪਣੇ ਤਜਰਬੇ ਸਾਂਝੇ ਕੀਤੇ ਗਏ । ਜਿਲਾ ਪ੍ਰਧਾਨ ਰਮਨਜੀਤ ਸੰਧੂ ਵੱਲੋਂ ਮੰਗ ਕੀਤੀ ਗਈ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਦੀ ਆਪਣੀ ਸਿੱਖਿਆ ਨੀਤੀ ਤਿਆਰ ਕੀਤੀ ਜਾਵੇ ਅਤੇ ਨਵੀਂ ਸਿੱਖਿਆ ਨੀਤੀ 2020 ਰੱਦ ਕੀਤੀ ਜਾਵੇ । ਇਸ ਮੌਕੇ ਡੀ.ਐਮ.ਐਫ.ਜਿਲਾ ਪ੍ਰਧਾਨ ਸੁਖਵਿੰਦਰ ਲੀਲ ,ਰਜਿੰਦਰ ਜੰਡਿਆਲੀ, ਮਨਪ੍ਰੀਤ ਸਿੰਘ,ਸੰਦੀਪ ਪਾਂਡੇ, ਸੁਰਿੰਦਰ ਕੁਮਾਰ, ਰਣਜੀਤ ਸਿੰਘ ,ਦਿਨੇਸ਼ ਕੁਮਾਰ ,ਗੁਲਜਿੰਦਰ ਕੌਰ, ਹਰਪ੍ਰੀਤ ਕੌਰ, ਹਰਜਿੰਦਰ ਸਿੰਘ,ਆਤਮਾ ਸਿੰਘ, ਦੀਪ ਦਿਲਬਰ ,ਸੁਖਵਿੰਦਰ ਸਿੰਘ, ਮਨਜਿੰਦਰ ਸਿੰਘ ਅਤੇ ਹੋਰ ਅਧਿਆਪਕ ਸਾਹਿਬਾਨ ਹਾਜ਼ਰ ਹੋਏ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।