ਸ੍ਰੀ ਮੁਕਤਸਰ ਸਾਹਿਬ, 18 ਮਈ,ਬੋਲੇ ਪੰਜਾਬ ਬਿਊਰੋ :
ਸੀ.ਆਈ.ਏ. ਮਲੋਟ ਦੀ ਟੀਮ ਨੇ ਲਾਰੈਂਸ ਬਿਸ਼ਨੋਈ ਗਿਰੋਹ ਨਾਲ ਜੁੜੇ ਇੱਕ ਬਦਮਾਸ਼ ਨੂੰ ਮੁਠਭੇੜ ’ਚ ਗੋਲੀ ਮਾਰ ਕੇ ਕਾਬੂ ਕਰ ਲਿਆ।
ਡੀ.ਐਸ.ਪੀ (ਡੀ) ਰਮਨਪ੍ਰੀਤ ਸਿੰਘ ਗਿੱਲ ਨੇ ਦੱਸਿਆ ਕਿ ਪੁਲਿਸ ਵਲੋਂ ਰਾਤ ਸਮੇਂ ਰੋਜ਼ਾਨਾ ਦੀ ਗਸ਼ਤ ਦੌਰਾਨ ਇੱਕ ਸ਼ੱਕੀ ਮੋਟਰਸਾਈਕਲ ਸਵਾਰ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ। ਪਰ ਉਹ ਨੌਜਵਾਨ ਪੁਲਿਸ ਨੂੰ ਵੇਖਦੇ ਹੀ ਮੋਟਰਸਾਈਕਲ ਭਜਾਉਣ ਲੱਗ ਪਿਆ। ਜਦੋਂ ਪੁਲਿਸ ਨੇ ਪਿੱਛਾ ਕੀਤਾ, ਤਾਂ ਉਸ ਵਲੋਂ ਪੁਲਿਸ ਉੱਤੇ ਗੋਲੀਆਂ ਚਲਾਈਆਂ ਗਈਆਂ।
ਇਸ ਹਮਲੇ ਦਾ ਜਵਾਬ ਦਿੰਦੇ ਹੋਏ ਪੁਲਿਸ ਨੇ ਵੀ ਫਾਇਰਿੰਗ ਕੀਤੀ, ਜਿਸ ਦੌਰਾਨ ਮੁਲਜ਼ਮ ਦੀ ਲੱਤ ਵਿਚ ਗੋਲੀ ਲੱਗੀ। ਉਸ ਨੂੰ ਤੁਰੰਤ ਸਰਕਾਰੀ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ।
ਮੁਲਜ਼ਮ ਦੀ ਪਛਾਣ ਅਭਿਸ਼ੇਕ ਵਜੋਂ ਹੋਈ ਹੈ ਜੋ ਕਿ ਕਥਿਤ ਤੌਰ ’ਤੇ ਲਾਰੈਂਸ ਬਿਸ਼ਨੋਈ ਗੈਂਗ ਨਾਲ ਸੰਬੰਧ ਰੱਖਦਾ ਹੈ। ਉਸ ਕੋਲੋਂ 2 ਪਿਸਤੌਲ, 2 ਚੱਲੇ ਹੋਏ ਰੌਂਦ ਅਤੇ 2 ਜਿੰਦੇ ਰੌਂਦ ਬਰਾਮਦ ਕੀਤੇ ਗਏ ਹਨ।












