ਨਿਹਾਲ ਸਿੰਘ ਵਾਲਾ, 19 ਮਈ,ਬੋਲੇ ਪੰਜਾਬ ਬਿਊਰੋ ;
ਨਿਹਾਲ ਸਿੰਘ ਵਾਲਾ-ਬਾਘਾਪੁਰਾਣਾ ਸੜਕ ‘ਤੇ ਪਿੰਡ ਖੋਟੇ ਵਿਖੇ ਨਿਰਮਾਣ ਅਧੀਨ ਰਾਸ਼ਟਰੀ ਰਾਜਮਾਰਗ 254 ‘ਤੇ ਇੱਕ ਅਧੂਰੇ ਪੁਲੀ ‘ਤੇ ਕੰਪਨੀ ਦੇ ਠੇਕੇਦਾਰਾਂ ਦੀ ਗਲਤੀ ਕਾਰਨ ਹੋਏ ਇੱਕ ਭਿਆਨਕ ਸੜਕ ਹਾਦਸੇ ਵਿੱਚ ਇੱਕ ਮਸ਼ਹੂਰ ਕਬੱਡੀ ਖਿਡਾਰੀ ਸੁਰਜੀਤ ਸਿੰਘ ਪੁੱਤਰ ਬਹਾਦਰ ਸਿੰਘ ਪਿੰਡ ਰੌਂਤਾ ਦੀ ਮੌਤ ਹੋ ਗਈ ਅਤੇ ਉਸਦਾ ਸਾਥੀ ਗੰਭੀਰ ਜ਼ਖਮੀ ਹੋ ਗਿਆ।
ਜਿਸ ਤੋਂ ਬਾਅਦ ਦੋ ਪਿੰਡਾਂ ਦੇ ਵਸਨੀਕਾਂ ਨੇ ਖੋਟੇ ਪਿੰਡ ਵਿੱਚ ਧਰਨਾ ਦਿੱਤਾ ਅਤੇ ਸੜਕ ਬਣਾਉਣ ਵਾਲੀ ਕੰਪਨੀ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਮੰਗ ਕੀਤੀ ਕਿ ਕੰਪਨੀ ਅਤੇ ਉਸ ਦੇ ਠੇਕੇਦਾਰ ਖ਼ਿਲਾਫ਼ ਕੇਸ ਦਰਜ ਕੀਤਾ ਜਾਵੇ।












