ਚੰਡੀਗੜ੍ਹ, 19 ਮਈ,ਬੋਲੇ ਪੰਜਾਬ ਬਿਊਰੋ ;
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਇੱਕ ਵੱਡਾ ਫੈਸਲਾ ਲਿਆ ਗਿਆ ਹੈ। ਲੁਧਿਆਣਾ ’ਚ ਸਿਵਲ ਜੱਜ (ਜੂਨੀਅਰ ਡਿਵੀਜ਼ਨ) ਦੇ ਅਹੁਦੇ ’ਤੇ ਤਾਇਨਾਤ ਵਿਭਾ ਰਾਣਾ ਨੂੰ ਹੁਣ ਮੁਅੱਤਲ ਕਰ ਦਿੱਤਾ ਗਿਆ ਹੈ।
ਦਿੱਲੀ ਦੇ ਕੁਝ ਨਿਵਾਸੀਆਂ ਵੱਲੋਂ 28 ਅਪ੍ਰੈਲ 2023 ਨੂੰ ਹਾਈ ਕੋਰਟ ਵਿੱਚ ਇੱਕ ਗੁਪਤ ਸ਼ਿਕਾਇਤ ਦਰਜ ਕਰਵਾਈ ਗਈ ਸੀ। ਵੇਰਵੇ ਤਾਂ ਸਾਹਮਣੇ ਨਹੀਂ ਆਏ, ਪਰ ਵਿਜੀਲੈਂਸ ਜਾਂਚ ਤੋਂ ਬਾਅਦ ਹਾਈ ਕੋਰਟ ਨੇ ਇਹ ਕਦਮ ਚੁੱਕਿਆ। ਮੁਅੱਤਲੀ ਦੌਰਾਨ ਵਿਭਾ ਰਾਣਾ ਨੂੰ ਮੋਗਾ ’ਚ ਰੱਖਿਆ ਗਿਆ ਹੈ ਅਤੇ ਉਨ੍ਹਾਂ ਨੂੰ ਇਜਾਜ਼ਤ ਤੋਂ ਬਿਨਾਂ ਉੱਥੋਂ ਬਾਹਰ ਜਾਣ ਦੀ ਮਨਾਹੀ ਹੈ।












