ਰਾਂਚੀ, 21 ਮਈ,ਬੋਲੇ ਪੰਜਾਬ ਬਿਊਰੋ ;
ਝਾਰਖੰਡ ਦੇ ਬੋਕਾਰੋ ਜ਼ਿਲ੍ਹੇ ਅਧੀਨ ਚੰਦਨਕਿਆਰੀ ਖੇਤਰ ਵਿੱਚ ਦਰਦਨਾਕ ਹਾਦਸਾ ਵਾਪਰਿਆ ਜਿੱਥੇ ਛੱਪੜ ਵਿੱਚ ਡੁੱਬਣ ਕਾਰਨ ਇੱਕੋ ਪਰਿਵਾਰ ਦੇ ਚਾਰ ਮੈਂਬਰਾਂ ਸਮੇਤ ਪੰਜ ਲੋਕਾਂ ਦੀ ਮੌਤ ਹੋ ਗਈ।।
ਸਥਾਨਕ ਪੁਲੀਸ ਸਟੇਸ਼ਨ ਦੇ ਇੰਚਾਰਜ ਕੁਮਾਰ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਗਮਹਰੀਆ ਪਿੰਡ ਵਿੱਚ ਇੱਕ ਔਰਤ ਆਪਣੀਆਂ ਦੋ ਬੇਟੀਆਂ ਦੇ ਨਾਲ ਛੱਪੜ ਵਿਚ ਨਹਾਉਣ ਗਈ ਹੋਈ ਸੀ। ਇਸ ਦੌਰਾਨ ਪਾਣੀ ਵਿਚ ਡੁੱਬਣ ਕਾਰਨ ਮਾਂ, ਉਸ ਦੀਆਂ ਦੋ ਧੀਆਂ ਅਤੇ ਪਰਿਵਾਰ ਦੇ ਹੋਰ ਇਕ ਮੈਂਬਰ ਦੀ ਮੌਤ ਹੋ ਗਈ। ਪੰਜਵਾਂ ਵਿਅਕਤੀ ਜੋ ਉਨ੍ਹਾਂ ਦੀ ਮਦਦ ਲਈ ਪਾਣੀ ਵਿਚ ਉਤਰਿਆ, ਉਹ ਵੀ ਇਸ ਹਾਦਸੇ ਦਾ ਸ਼ਿਕਾਰ ਹੋ ਗਿਆ।
ਪੁਲੀਸ ਵੱਲੋਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਕੇ ਅੱਗੇ ਦੀ ਜਾਂਚ ਜਾਰੀ ਕਰ ਦਿੱਤੀ ਗਈ ਹੈ। ਪਿੰਡ ਵਿੱਚ ਸੋਗ ਦੀ ਲਹਿਰ ਛਾਈ ਹੋਈ ਹੈ।














