ਭੱਪਲ ਅਤੇ ਉਗਾਣੀ ਸਕੂਲਾਂ ਵਿੱਚ 38 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ, ਪੰਜਾਬ ਸਿੱਖਿਆ ਕ੍ਰਾਂਤੀ ਵੱਲ ਇਕ ਹੋਰ ਕਦਮ

ਪੰਜਾਬ

ਰਾਜਪੁਰਾ, 21 ਮਈ ,ਬੋਲੇ ਪੰਜਾਬ ਬਿਊਰੋ;

ਹਲਕਾ ਰਾਜਪੁਰਾ ਦੇ ਤਹਿਤ ਸਰਕਾਰੀ ਸਕੂਲਾਂ ਦੀ ਵਿਦਿਆਰਥੀਆਂ ਲਈ ਸਹੂਲਤਾਂ ਵਿੱਚ ਵਾਧਾ ਕਰਦੇ ਹੋਏ ਭੱਪਲ ਅਤੇ ਉਗਾਣੀ ਪਿੰਡਾਂ ਦੇ ਸਕੂਲਾਂ ਵਿੱਚ ਲਗਭਗ 38 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਵਿਕਾਸ ਕਾਰਜਾਂ ਦਾ ਸ਼ੁਭ ਉਦਘਾਟਨ ਕੀਤਾ ਗਿਆ। ਇਹ ਕਾਰਜ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਸਰਪ੍ਰਸਤੀ ਅਤੇ ਸਿੱਖਿਆ ਮੰਤਰੀ ਸ੍ਰੀ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ, ਹਲਕਾ ਰਾਜਪੁਰਾ ਦੀ ਵਿਧਾਇਕਾ ਮੈਡਮ ਨੀਨਾ ਮਿੱਤਲ ਐਮ.ਐਲ.ਏ ਦੀ ਅਗਵਾਈ ਵਿੱਚ ਵਿਜੇ ਮੈਨਰੋ ਹਲਕਾ ਸਿੱਖਿਆ ਕੋਆਰਡੀਨੇਟਰ ਕਮ ਮਾਸਟਰ ਟਰੇਨਰ ਮਾਲਵਾ ਜੋਨ ਨੇ ਕੀਤਾ।
ਇਸ ਮੌਕੇ ਮੈਡਮ ਨੀਨਾ ਮਿੱਤਲ ਨੇ ਗੱਲਬਾਤ ਕਰਦਿਆਂ ਕਿਹਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੱਪਲ ਵਿਖੇ 18 ਲੱਖ 50 ਹਜ਼ਾਰ ਰੁਪਏ ਦੀ ਲਾਗਤ ਨਾਲ ਨਵੇਂ ਕਮਰੇ, ਫਰਨੀਚਰ, ਚਾਰਦੀਵਾਰੀ ਅਤੇ ਵਿਦਿਆਰਥੀਆਂ ਲਈ ਹੋਰ ਆਧੁਨਿਕ ਸਹੂਲਤਾਂ ਵਾਲੇ ਕਾਰਜਾਂ ਦੀ ਸ਼ੁਰੂਆਤ ਕੀਤੀ। ਇਸਦੇ ਨਾਲ ਹੀ, ਸਰਕਾਰੀ ਹਾਈ ਸਕੂਲ ਉਗਾਣੀ ਵਿੱਚ 19 ਲੱਖ 51 ਹਜ਼ਾਰ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਕਲਾਸਰੂਮ, ਨਵੇਂ ਫਰਨੀਚਰ ਅਤੇ ਚਾਰਦੀਵਾਰੀ ਦੀ ਉਸਾਰੀ ਦਾ ਵੀ ਉਦਘਾਟਨ ਕੀਤਾ ਗਿਆ।
ਵਿਜੇ ਮੈਨਰੋ ਹਲਕਾ ਸਿੱਖਿਆ ਕੋਆਰਡੀਨੇਟਰ ਨੇ ਇਸ ਮੌਕੇ ਮੌਜੂਦ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਵਿਸ਼ੇਸ਼ ਤੌਰ ‘ਤੇ ਧਿਆਨ ਦਿੱਤਾ ਜਾ ਰਿਹਾ ਹੈ ਅਤੇ ਸਰਕਾਰੀ ਸਕੂਲਾਂ ਨੂੰ ਪ੍ਰਾਈਵੇਟ ਸਕੂਲਾਂ ਤੋਂ ਵੀ ਉੱਚ ਦਰਜੇ ਤੇ ਲਿਆਉਣ ਦੀ ਦਿਸ਼ਾ ਵਿੱਚ ਠੋਸ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਵਿਕਾਸ ਕਾਰਜ ਨਾ ਸਿਰਫ਼ ਇਮਾਰਤਾਂ ਦੀ ਸੋਹਣੀ ਸਾਜ-ਸਜਾ ਲਈ ਹਨ, ਸਗੋਂ ਇਨ੍ਹਾਂ ਰਾਹੀਂ ਬੱਚਿਆਂ ਨੂੰ ਵਿੱਦਿਆ ਦੀ ਉੱਚ ਗੁਣਵੱਤਾ ਮਿਲੇਗੀ। ਸਕੂਲਾਂ ਵਿੱਚ ਛੇਵੀਂ ਤੋਂ ਬਾਰ੍ਹਵੀਂ ਜਮਾਤਾਂ ਦੇ ਹੋਣਹਾਰ ਵਿਦਿਆਰਥੀਆਂ ਨੂੰ ਵੀ ਮੁੱਖ ਮਹਿਮਾਨ ਵਿਜੇ ਮੈਨਰੋ ਨੇ ਸਨਮਾਨਿਤ ਕੀਤਾ।
ਇਸ ਮੌਕੇ ਸਥਾਨਕ ਪੰਚਾਇਤ ਮੈਂਬਰਾਂ, ਸਕੂਲ ਸਟਾਫ, ਮਾਪਿਆਂ ਅਤੇ ਵਿਦਿਆਰਥੀਆਂ ਨੇ ਵੀ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਭਗਵੰਤ ਮਾਨ ਸਰਕਾਰ ਦਾ ਧੰਨਵਾਦ ਕੀਤਾ।
ਇਹ ਵਿਕਾਸ ਯਤਨਾਂ ਰਾਹੀਂ ਪੰਜਾਬ ਵਿੱਚ ਸਿੱਖਿਆ ਕ੍ਰਾਂਤੀ ਨੂੰ ਨਵਾਂ ਰੂਪ ਮਿਲ ਰਿਹਾ ਹੈ ਜੋ ਭਵਿੱਖ ਵਿੱਚ ਬੱਚਿਆਂ ਨੂੰ ਇੱਕ ਸੁਨਿਹਰੀ ਰਾਹ ਵੱਲ ਲੈ ਕੇ ਜਾਵੇਗਾ।
ਇਸ ਮੌਕੇ ਰਾਜਿੰਦਰ ਸਿੰਘ ਚਾਨੀ ਹਲਕਾ ਸਿੱਖਿਆ ਕੋਆਰਡੀਨੇਟਰ ਵਿਭਾਗ, ਪ੍ਰਿੰਸੀਪਲ ਸੁਮਨ ਬੱਗਾ, ਪ੍ਰਿੰਸੀਪਲ ਬਲਬੀਰ ਸਿੰਘ, ਜਗਦੀਪ ਸਿੰਘ ਅਲੂਣਾ ਬਲਾਕ ਪ੍ਰਧਾਨ, ਦਿਨੇਸ਼ ਪੁਰੀ ਜ਼ਿਲ੍ਹਾ ਪ੍ਰਧਾਨ ਪਟਿਆਲਾ ਹਿਊਮਨ ਰਾਈਟਸ ਸੇਫਟੀ ਟਰਸਟ, ਸੁਖਵਿੰਦਰ ਸਿੰਘ ਸੁੱਖਾ, ਜਤਿੰਦਰ ਕੁਮਾਰ, ਸੁਰਸੇਵਕ ਸਿੰਘ, ਸਤਵਿੰਦਰ ਸਿੰਘ, ਸੁਰਿੰਦਰ ਸਿੰਘ, ਗੁਰਸ਼ਰਨ ਸਿੰਘ ਵਿਰਕ ਐਮ.ਐਲ.ਏ ਮੀਡੀਆ ਇੰਚਾਰਜ, ਹਰਪ੍ਰੀਤ ਸਿੰਘ ਬਲਾਕ ਨੋਡਲ ਅਫ਼ਸਰ, ਰਚਨਾ ਰਾਣੀ ਬਲਾਕ ਨੋਡਲ ਅਫ਼ਸਰ, ਪ੍ਰਿੰਸੀਪਲ ਰਾਕੇਸ਼ ਕੁਮਾਰ ਬੱਬਰ, ਹੈੱਡ ਮਾਸਟਰ ਰਾਜਿੰਦਰ ਸਿੰਘ ਥੂਹਾ, ਹੈੱਡ ਮਿਸਟ੍ਰੈਸ ਨਵਜੋਤ ਕੌਰ, ਰਾਖੀ, ਰਛਪਾਲ ਸਿੰਘ ਧੁੰਮਾ, ਇੰਦਰਵੀਰ ਕੌਰ, ਰਸ਼ਮੀ ਬੀਆਰਸੀ, ਅਧਿਆਪਕ, ਪਿੰਡਾਂ ਦੇ ਸਰਪੰਚ, ਪੰਚ, ਸਕੂਲ ਮੈਨੇਜਮੈਂਟ ਕਮੇਟੀ ਮੈਂਬਰ, ਸਕੂਲ ਦੇ ਵਿਦਿਆਰਥੀ ਅਤੇ ਪਤਵੰਤੇ ਸੱਜਣ ਹਾਜ਼ਰ ਸਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।