ਸਿੱਧੂ ਮੂਸੇਵਾਲਾ ਕਤਲ ਕੇਸ ’ਚ ਗਵਾਹ SHO ਦੀ ਮੌਤ

ਪੰਜਾਬ

ਮਾਨਸਾ, 24 ਮਈ, ਬੋਲੇ ਪੰਜਾਬ ਬਿਊਰੋ;

ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਗਵਾਹ SHO ਦੀ ਮੌਤ ਹੋ ਗਈ ਹੈ। ਕਤਲ ਕੇਸ ਵਿੱਚ ਗਵਾਹ ਸਾਬਕਾ ਐਸ ਐਚ ਓ ਅੰਗਰੇਜ਼ ਸਿੰਘ ਪਿਛਲੇ ਸਮੇਂ ਤੋਂ ਬਿਮਾਰ ਚਲ ਰਿਹਾ ਸੀ। ਬਿਮਾਰੀ ਦੇ ਚਲਦਿਆਂ ਉਸਦਾ ਦੇਹਾਂਤ ਹੋ ਗਿਆ ਹੈ। ਇੱਥੇ ਇਹ ਵੀ ਦੱਸਣਯੋਗ ਹੈ ਕਿ ਕਤਲ ਕੇਸ ਵਿਚ ਬੀਤੇ ਕੱਲ੍ਹ ਉਨ੍ਹਾਂ ਦੀ ਅਦਾਲਤ ਵਿੱਚ ਗਵਾਹੀ ਸੀ, ਪ੍ਰੰਤੂ ਬਿਮਾਰੀ ਦੇ ਚਲਦਿਆਂ ਉਹ ਨਹੀਂ ਪਹੁੰਚੇ ਸਨ। ਇਸ ਤੋਂ ਬਾਅਦ ਅਦਾਲਤ ਨੇ ਉਨ੍ਹਾਂ ਨੂੰ 4 ਜੁਲਾਈ ਨੂੰ ਬੁਲਾਇਆ ਸੀ। ਹੁਣ ਉਨ੍ਹਾਂ ਦੇ ਦੇਹਾਂਤ ਹੋ ਗਿਆ ਹੈ।

ਜ਼ਿਕਰਯੋਗ ਹੈ ਕਿ ਕਤਲ ਕੇਸ ਵਿੱਚ ਜਾਂਚ ਅਧਿਕਾਰੀ ਅੰਗਰੇਜ਼ ਸਿੰਘ ਤੇ ਸੁਖਪਾਲ ਸਿੰਘ ਨੂੰ ਆਪਣੇ ਬਿਆਨ ਦਰਜ ਕਰਾਉਣ ਲਈ ਅਦਾਲਤ ਵਿੱਚ ਪੇਸ਼ ਹੋਣ ਦੇ ਹੁਕਮ ਦਿੱਤੇ ਗਏ ਸਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।