ਪੰਜਾਬ ‘ਚ ਵੱਡਾ ਵੱਡਾ ਪ੍ਰਸ਼ਾਸਕੀ ਫੇਰਬਦਲ, 6 ਆਈਏਐਸ ਸਮੇਤ ਕੁੱਲ 20 ਅਧਿਕਾਰੀਆਂ ਦੇ ਤਬਾਦਲੇ

ਚੰਡੀਗੜ੍ਹ


ਚੰਡੀਗੜ੍ਹ, 28 ਮਈ,ਬੋਲੇ ਪੰਜਾਬ ਬਿਊਰੋ;
ਪੰਜਾਬ ਸਰਕਾਰ ਨੇ ਵੱਡਾ ਪ੍ਰਸ਼ਾਸਕੀ ਫੇਰਬਦਲ ਕੀਤਾ ਹੈ। 6 ਆਈਏਐਸ ਸਮੇਤ ਕੁੱਲ 20 ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਹੋਰ ਅਧਿਕਾਰੀਆਂ ਵਿੱਚ 11 ਪੀਸੀਐਸ ਅਤੇ 3 ਆਈਐਫਐਸ ਸ਼ਾਮਲ ਹਨ। ਆਈਏਐਸ ਭਾਵਨਾ ਗਰਗ ਨੂੰ ਪ੍ਰਿੰਸੀਪਲ ਸੈਕਟਰੀ ਜੇਲ੍ਹ ਨਿਯੁਕਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਆਈਏਐਸ ਨਵਜੋਤ ਕੌਰ ਨੂੰ ਵਧੀਕ ਸਕੱਤਰ ਪ੍ਰਸੋਨਲ ਵਿਭਾਗ ਅਤੇ ਆਬਕਾਰੀ ਵਿਭਾਗ ਦੇ ਡਾਇਰੈਕਟਰ ਦੀ ਵਾਧੂ ਜ਼ਿੰਮੇਵਾਰੀ ਸੌਂਪੀ ਗਈ ਹੈ। ਆਈਏਐਸ ਮੁਹੰਮਦ ਤਇਅਬ ਨੂੰ ਪੰਜਾਬ ਬੁਨਿਆਦੀ ਢਾਂਚਾ ਵਿਕਾਸ ਬੋਰਡ ਦਾ ਪ੍ਰਬੰਧ ਨਿਰਦੇਸ਼ਕ ਨਿਯੁਕਤ ਕੀਤਾ ਗਿਆ ਹੈ। ਆਈਏਐਸ ਮੋਨੀਸ਼ ਕੁਮਾਰ ਨੂੰ ਵਿਸ਼ੇਸ਼ ਸਕੱਤਰ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਦਾ ਅਹੁਦਾ ਦਿੱਤਾ ਗਿਆ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।