ਜਲੰਧਰ, 29 ਮਈ,ਬੋਲੇ ਪੰਜਾਬ ਬਿਊਰੋ;
ਅੱਜ ਸਵੇਰੇ ਜਲੰਧਰ ਦੇ ਕੋਰਟ ਕੰਪਲੈਕਸ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਵਾਪਰੀ। ਇੱਕ ਵਿਅਕਤੀ ਨੇ ਅਚਾਨਕ ਚੌਥੀ ਮੰਜ਼ਿਲ ਤੋਂ ਛਾਲ ਮਾਰ ਦਿੱਤੀ। ਇਹ ਦ੍ਰਿਸ਼ ਐਨਾ ਭਿਆਨਕ ਸੀ ਕਿ ਮੌਕੇ ’ਤੇ ਮੌਜੂਦ ਲੋਕ ਹੱਕੇ-ਬੱਕੇ ਰਹਿ ਗਏ।
ਡਿੱਗਣ ਕਾਰਨ ਵਿਅਕਤੀ ਨੂੰ ਸਿਰ, ਚਿਹਰੇ ਅਤੇ ਸਰੀਰ ਦੇ ਕਈ ਹਿੱਸਿਆਂ ’ਤੇ ਗੰਭੀਰ ਸੱਟਾਂ ਆਈਆਂ ਹਨ। ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਵਿਅਕਤੀ ਇਸ ਵੇਲੇ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਿਹਾ ਹੈ।
ਪੂਰੀ ਘਟਨਾ ਕਾਰਨ ਕੋਰਟ ਕੌਂਸਲ ’ਚ ਹੜਕੰਪ ਮਚ ਗਿਆ। ਲੋਕਾਂ ਨੇ ਫੌਰੀ ਤੌਰ ’ਤੇ ਪੁਲਿਸ ਨੂੰ ਸੂਚਨਾ ਦਿੱਤੀ, ਜਿਸ ਤੋਂ ਬਾਅਦ ਪੁਲਿਸ ਵੱਲੋਂ ਐਂਬੂਲੈਂਸ ਦੀ ਮਦਦ ਨਾਲ ਜ਼ਖਮੀ ਨੂੰ ਹਸਪਤਾਲ ਭੇਜਿਆ ਗਿਆ।ਹੁਣ ਤੱਕ ਇਹ ਸਾਫ਼ ਨਹੀਂ ਹੋ ਸਕਿਆ ਕਿ ਵਿਅਕਤੀ ਨੇ ਛਾਲ ਕਿਉਂ ਮਾਰੀ। ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।












