ਲੁਧਿਆਣਾ, 29 ਮਈ,ਬੋਲੇ ਪੰਜਾਬ ਬਿਊਰੋ;
ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ, ਪਾਰਟੀ ਦੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸੰਸਦ ਮੈਂਬਰ ਕਿਸ਼ੋਰੀ ਲਾਲ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਰਾਣਾ ਗੁਰਜੀਤ ਸਿੰਘ ਨੇ ਆਪਣੇ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਦੇ ਨਾਮਜ਼ਦਗੀ ਪੱਤਰ ਦਾਖਲ ਕਰਨ ਮੌਕੇ ’ਤੇ ਇਕਜੁੱਟ ਹੋਣ ਦਾ ਸੰਦੇਸ਼ ਦਿੱਤਾ। ਇਹ ਸਾਰੇ ਨੇਤਾ ਭਾਰਤ ਭੂਸ਼ਣ ਆਸ਼ੂ ਦੇ ਦਫਤਰ ਪਹੁੰਚੇ ਅਤੇ ਮੰਚ ’ਤੇ ਇਕ ਦੂਜੇ ਦੇ ਹੱਥ ਫੜ ਕੇ ਏਕਤਾ ਦਰਸਾਈ।
ਚਰਨਜੀਤ ਚੰਨੀ ਨੇ ਇੱਕ ਵੱਡਾ ਬਿਆਨ ਦਿੱਤਾ ਕਿ ਆਮ ਆਦਮੀ ਪਾਰਟੀ ਦੇ ਸਾਬਕਾ ਵਿਧਾਇਕ ਗੁਰਪ੍ਰੀਤ ਗੋਗੀ ਦੀ ਮੌਤ ਦਾ ਸਿੱਧਾ ਸੰਬੰਧ ਕੇਜਰੀਵਾਲ ਨਾਲ ਹੈ। ਚੰਨੀ ਨੇ ਦੋਸ਼ ਲਾਇਆ ਕਿ ਗੋਗੀ ਮੌਤ ਤੋਂ ਲਗਭਗ ਇੱਕ ਮਹੀਨਾ ਪਹਿਲਾਂ ਉਨ੍ਹਾਂ ਨੂੰ ਮਿਲੇ ਸਨ ਅਤੇ ਉਨ੍ਹਾਂ ਨੇ ਦੱਸਿਆ ਸੀ ਕਿ ਉਨ੍ਹਾਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਅਤੇ ਉਹ ਬਹੁਤ ਨਿਰਾਸ਼ ਸਨ।
ਇਸ ਮੌਕੇ ’ਤੇ ਭਾਰਤ ਭੂਸ਼ਣ ਆਸ਼ੂ ਨੇ ਵੀ ਆਪਣਾ ਰੁਖ ਸਾਫ ਕਰਦਿਆਂ ਕਿਹਾ ਕਿ ਪਾਰਟੀ ਅੰਦਰ ਜਿਹੜੀਆਂ ਵੀ ਗਿੱਲੇ-ਸ਼ਿਕਾਇਤਾਂ ਸਨ, ਉਹਨਾਂ ਦਾ ਨਿਪਟਾਰਾ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਹੁਣ ਪੂਰੀ ਤਰ੍ਹਾਂ ਇਕਜੁੱਟ ਹੈ ਅਤੇ ਚੋਣਾਂ ਲਈ ਤਿਆਰ ਹੈ।












