5 ਜੂਨ ਨੂੰ ਮੁੱਖ ਦਫਤਰ ਪਟਿਆਲਾ ਵਿਖੇ ਤਾਲਮੇਲ ਸੰਘਰਸ਼ ਕਮੇਟੀ ਦੀ ਹੋਵੇਗੀ ਵੱਧਵੀ ਮੀਟਿੰਗ
ਮੋਰਿੰਡਾ ,30, ਮਈ ,ਬੋਲੇ ਪੰਜਾਬ ਬਿਊਰੋ;
ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਫੀਲਡ ਮੁਲਾਜ਼ਮਾਂ ਦੀਆਂ ਵੱਖ ਵੱਖ ਜਥੇਬੰਦੀਆਂ ਅਧਾਰਤ ਪੀ ਡਬਲਿਊ ਡੀ ਜਲ ਸਪਲਾਈ ਅਤੇ ਸੈਨੀਟੇਸ਼ਨ ਤਾਲਮੇਲ ਸੰਘਰਸ਼ ਕਮੇਟੀ ਦੇ ਕਨਵੀਨਰ ਮਹਿਮਾ ਸਿੰਘ ਧਨੌਲਾ, ਮਨਜੀਤ ਸਿੰਘ ਸੰਗਤਪੁਰਾ ਕੋ ਕਨਵੀਨਰ ਬਿੱਕਰ ਸਿੰਘ ਮਾਖਾ ,ਮਲਾਕਰ ਸਿੰਘ ਖਮਾਣੋ ਨੇ ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਿੱਚ ਲੰਮੇ ਸਮੇਂ ਤੋਂ ਲਗਾਤਾਰ ਕੰਮ ਕਰਦੇ ਬੀ ਆਰ ਸੀ ,ਸੀਡੀਐਸ, ਆਈਈਸੀ ਮੁਲਾਜ਼ਮਾਂ ਵੱਲੋਂ ਵਿਭਾਗ ਦੇ ਮੁੱਖ ਦਫਤਰ ਮੋਹਾਲੀ ਵਿਖੇ ਲਗਾਤਾਰ ਭੁੱਖ ਹੜਤਾਲ ਕੀਤੀ ਜਾ ਰਹੀ ਹੈ, ਤਾਲਮੇਲ ਸੰਘਰਸ਼ ਕਮੇਟੀ ਵੱਲੋਂ ਇਹਨਾਂ ਮੁਲਾਜ਼ਮਾਂ ਦੇ ਸੰਘਰਸ਼ ਦੀ ਡਟਵੀਂ ਹਮਾਇਤ ਦਾ ਐਲਾਨ ਕਰਦਿਆਂ ਵਿਭਾਗ ਦੇ ਪ੍ਰਮੁੱਖ ਸਕੱਤਰ ਤੋਂ ਮੰਗ ਕੀਤੀ ਕਿ ਇਨ੍ਹਾਂ ਮੁਲਾਜ਼ਮਾਂ ਦੀਆਂ ਮੰਗਾਂ ਲਾਗੂ ਕੀਤੀਆਂ ਜਾਣ ,ਇਹਨਾਂ ਦੱਸਿਆ ਕਿ ਸੰਘਰਸ਼ ਕਮੇਟੀ ਪੰਜਾਬ ਦੀ ਵਿਸ਼ੇਸ਼ ਮੀਟਿੰਗ 5 ਜੂਨ 2025 ਨੂੰ ਪਟਿਆਲਾ ਵਿਖੇ ਕੀਤੀ ਜਾਵੇਗੀ ,ਇਹਨਾਂ ਦੱਸਿਆ ਕਿ ਮੀਟਿੰਗ ਵਿੱਚ ਜਿੱਥੇ ਵਿਭਾਗ ਦੇ ਫੀਲਡ ਮੁਲਾਜ਼ਮਾਂ ਦੀਆਂ ਮੁੱਖ ਮੰਗਾਂ ਜਿਵੇਂ ਮ੍ਰਿਤਕ ਕਰਮਚਾਰੀਆਂ ਦੇ ਵਾਰਸਾਂ ਨੂੰ ਤਰਸ ਦੇ ਅਧਾਰ ਤੇ ਨੌਕਰੀਆਂ ਦੇਣਾ ,ਦਰਜਾ ਤਿੰਨ ਤੇ ਚਾਰ ਮੁਲਾਜ਼ਮਾਂ ਦੀਆਂ ਪ੍ਰਮੋਸ਼ਨਾਂ ,ਵਿਭਾਗ ਵੱਲੋਂ ਬਣਾਏ ਗਏ ਮਾਰਚ 2021 ਦੇ ਨਿਯਮਾਂ ਤਹਿਤ 50% ਖਾਲੀ ਪੋਸਟਾਂ ਤੇ ਭਰਤੀ ਕਰਨਾ ,ਪੇਂਡੂ ਜਲ ਸਪਲਾਈ ਸਕੀਮਾਂ ਦਾ ਪੰਚਾਇਤੀਕਰਨ ਵਿਰੁੱਧ, ਵਿਭਾਗ ਵਿੱਚ ਲੰਮੇ ਸਮੇਂ ਤੋਂ ਲਗਾਤਾਰ ਕੰਮ ਕਰਦੇ ਇਨਲਿਸਟਮੈਂਟ, ਆਊਟਸੋਰਸਿੰਗ ਕਾਮਿਆਂ ਨੂੰ ਵਿਭਾਗ ਵਿੱਚ ਸ਼ਾਮਿਲ ਕਰਾਉਣਾ ਅਤੇ ਸੰਘਰਸ਼ ਕਮੇਟੀ ਨਾਲ ਹੋਈਆਂ ਮੁੱਖ ਅਧਿਕਾਰੀਆਂ ਦੀਆਂ ਮੀਟਿੰਗਾਂ ਦੀਆਂ ਪ੍ਰੋਸੀਡਿੰਗਾਂ ਜਾਰੀ ਕਰਾਉਣ ਆਦਿ ਲਈ ਅਗਲੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ। ਇਹਨਾਂ ਨੇ ਦੱਸਿਆ ਕਿ ਵਿਭਾਗ ਦੇ ਫੀਲਡ ਮੁਲਾਜ਼ਮਾਂ ਦੀ ਸੰਘਰਸ਼ ਕਮੇਟੀ ਨੂੰ ਉਦੋਂ ਹੋਰ ਬਲ ਮਿਲਿਆ ਜਦੋਂ ਵਿਭਾਗ ਦੀ ਇੱਕ ਜਥੇਬੰਦੀ ਜਲ ਸਪਲਾਈ ਅਤੇ ਸੈਨੀਟੇਸ਼ਨ ਮਸਟੌਰਲ ਇੰਪਲਾਈਜ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੁਖਨੱਦਨ ਸਿੰਘ ਮਹਣੀਆਂ ਵੱਲੋਂ ਸਾਂਝੇ ਸੰਘਰਸ਼ਾਂ ਦੀ ਹਮਾਇਤ ਕਰਦਿਆਂ ਤਾਲਮੇਲ ਸੰਘਰਸ਼ ਕਮੇਟੀ ਦੀ ਮੀਟਿੰਗ ਵਿੱਚ ਸ਼ਾਮਿਲ ਹੋਣ ਦਾ ਫੈਸਲਾ ਕੀਤਾ ਗਿਆ। ਇਹਨਾਂ ਆਗੂਆਂ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਦਾ ਨਿਟਾਰਾ ਨਾ ਕੀਤਾ ਤਾਂ ਸਮੁੱਚੇ ਮੁਲਾਜ਼ਮ ਲੁਧਿਆਣਾ ਵਿਖੇ ਹੋ ਰਹੀ ਜਿਮਨੀ ਚੋਣ ਵਹੀਰਾਂ ਕੱਤ ਦੇਣਗੇ,












