ਅੰਮ੍ਰਿਤਸਰ, 31 ਮਈ,ਬੋਲੇ ਪੰਜਾਬ ਬਿਊਰੋ;
ਸ਼ਹਿਰ ਦੇ ਥਾਣਾ ਵੇਰਕਾ ਖੇਤਰ ’ਚ ਸ਼ਾਮ ਦੇ ਸਮੇਂ ਇਕ ਢਾਬੇ ’ਤੇ ਹੋਈ ਬਹਿਸ ਨੇ ਖੂਨੀ ਰੂਪ ਧਾਰ ਲਿਆ। ਦੋ ਧਿਰਾਂ ਵਿਚਕਾਰ ਵਾਪਰਿਆ ਝਗੜਾ ਇਤਨਾ ਵਧ ਗਿਆ ਕਿ ਇਕ ਧਿਰ ਨੇ ਗੋਲੀਆਂ ਚਲਾ ਦਿੱਤੀਆਂ, ਜਿਸ ’ਚ 25 ਸਾਲਾ ਨੌਜਵਾਨ ਦੀ ਮੌਤ ਹੋ ਗਈ।
ਮ੍ਰਿਤਕ ਨੌਜਵਾਨ ਦੀ ਪਛਾਣ ਵੇਰਕਾ ਇਲਾਕੇ ਦੇ ਰਹਿਣ ਵਾਲੇ ਵਜੋਂ ਹੋਈ ਹੈ। ਗੋਲੀ ਲੱਗਣ ਤੋਂ ਬਾਅਦ ਨੌਜਵਾਨ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ।
ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ’ਚ ਲੈ ਲਿਆ ਹੈ ਅਤੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਦੂਜੇ ਪਾਸੇ ਥਾਣਾ ਵੇਰਕਾ ਦੀ ਪੁਲਿਸ ਵੱਲੋਂ ਦੋਸ਼ੀਆਂ ਦੀ ਪਛਾਣ ਅਤੇ ਗ੍ਰਿਫਤਾਰੀ ਲਈ ਕਵਾਇਦ ਤੇਜ ਕਰ ਦਿੱਤੀ ਗਈ ਹੈ।












