ਚੋਣ ਵਾਅਦੇ ਯਾਦ ਕਰਵਾਉਣ ਲਈ 14 ਜੂਨ ਨੂੰ ਰੋਸ ਮਾਰਚ ਕਰਨਗੀਆਂ ਆਸ਼ਾ ਵਰਕਰਜ ਅਤੇ ਮਿਡ ਡੇ ਮੀਲ ਕੁੱਕ ਵਰਕਰਾਂ।

ਪੰਜਾਬ

ਚੇਅਰਮੈਨ ਰਮਨ ਬਹਿਲ ਨੂੰ ਦਿੱਤਾ ਜਾਵੇਗਾ ਮੰਗ ਪੱਤਰ


ਫਤਿਹਗੜ੍ਹ ਸਾਹਿਬ, 1 ਜੂਨ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ)

ਆਮ ਆਦਮੀ ਪਾਰਟੀ ਪੰਜਾਬ ਵਲੋਂ ਸੱਤਾ ਹਾਸਲ ਕਰਨ ਤੋਂ ਪਹਿਲਾਂ ਆਸ਼ਾ ਵਰਕਰਾਂ ਅਤੇ ਮਿਡ ਡੇ ਮੀਲ ਕੁੱਕ ਵਰਕਰਾਂ ਨਾਲ ਵਾਅਦਾ ਕੀਤਾ ਸੀ ਕਿ ਉਹਨਾਂ ਦੀਆਂ ਤਨਖਾਹਾਂ ਦੁਗਣੀਆਂ ਕੀਤੀਆਂ ਜਾਣਗੀਆਂ ਅਤੇ ਹਰ ਬਾਲਗ਼ ਔਰਤ ਦੇ ਖਾਤਿਆਂ ਵਿਚ ਹਰ ਮਹੀਨੇ ਇੱਕ ਹਜ਼ਾਰ ਰੁਪਏ ਪਾਏ ਜਾਣਗੇ। ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਦੀ ਅਗਵਾਈ ਹੇਠ ਚੱਲ ਰਹੀਆਂ ਆਸ਼ਾ ਵਰਕਰਜ ਤੇ ਫੈਸੀਲਿਟੇਟਜ ਅਤੇ ਮਿਡ ਡੇ ਮੀਲ ਵਰਕਰ ਯੂਨੀਅਨ ਦੋ ਜਥੇਬੰਦੀਆਂ ਦੇ ਆਧਾਰਿਤ ਮਾਣ ਭੱਤਾ ਵਰਕਰਜ ਮੋਰਚਾ ਵੱਲੋਂ ਸਮੁੱਚੇ ਪੰਜਾਬ ਦੇ ਜ਼ਿਲ੍ਹਾ ਹੈਡਕੁਆਰਟਰਾਂ ਤੇ ਰੋਸ ਪ੍ਰਦਰਸ਼ਨ ਕਰ ਕੇ ਮੰਗ ਪੱਤਰ ਦੇਣ ਦੇ ਫੈਸਲੇ ਨੂੰ ਲਾਗੂ ਕਰਵਾਉਣ ਲਈ 14 ਜੂਨ ਨੂੰ 10 ਵਜੇ ਪੁਰਾਣੇ ਬੱਸ ਸਟੈਂਡ ਵਿਖੇ ਰੋਸ ਰੈਲੀ ਕਰਨ ਦਾ ਫੈਸਲਾ ਕੀਤਾ ਹੈ। ਮੋਰਚੇ ਦੇ ਆਗੂ ਬਲਵਿੰਦਰ ਕੌਰ ਅਲੀ ਸ਼ੇਰ ਅਤੇ ਗੁਰਵਿੰਦਰ ਕੌਰ ਬਹਿਰਾਮਪੁਰ, ਗੁਰਪ੍ਰੀਤ ਕੌਰ ਮੁਹਾਲੀ ਨੇ ਦੱਸਿਆ ਕਿ ਸਿਹਤ ਵਿਭਾਗ ਦੀ ਰੀੜ੍ਹ ਦੀ ਹੱਡੀ ਤੌਰ ਤੇ ਜਾਣੀਆਂ ਜਾਂਦੀਆਂ ਆਸ਼ਾ ਵਰਕਰਾਂ ਇਸ ਸਮੇਂ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਕਾਰਨ ਭਾਰੀ ਤਨਾਵ ਵਿੱਚ ਹਨ। ਵਰਕਰਾਂ ਨੂੰ ਮਹਿਜ਼ 2500 ਰੁਪਏ ਮਹੀਨਾ ਤਨਖਾਹ ਦੇ ਕੇ ਪੰਜਾਹ ਹਜ਼ਾਰ ਤਨਖਾਹਾਂ ਲੈਣ ਵਾਲੇ ਮੁਲਾਜ਼ਮਾਂ ਤੋਂ ਵੱਧ ਕੰਮ ਲਿਆ ਜਾ ਰਿਹਾ ਹੈ। ਇਥੋਂ ਤੱਕ ਜੋ ਕੰਮ ਉਨ੍ਹਾਂ ਦੀ ਡਿਊਟੀ ਵਿਚ ਨਹੀਂ ਆਉਂਦਾ ਉਹ ਵੀ ਕਰਨ ਲਈ ਮਜਬੂਰ ਕੀਤਾ ਜਾ ਰਿਹਾ ਹੈ। ਵਰਕਰਾਂ ਨੂੰ ਕੋਈ ਮੈਡੀਕਲ ਬੀਮਾ ਅਤੇ ਵੱਜਵਾਂ ਮੈਡੀਕਲ ਭੱਤਾ ਨਹੀਂ ਦਿੱਤਾ ਜਾ ਰਿਹਾ। ਸਰਕਾਰੀ ਹਸਪਤਾਲ ਵਿੱਚ ਮਰੀਜ਼ਾਂ ਨਾਲ ਉਨ੍ਹਾਂ ਦੀ ਖੱਜਲਖੁਆਰੀ ਹੁੰਦੀ ਹੈ। ਸਰਕਾਰ ਵੱਲੋਂ ਸਿਹਤ ਵਿਭਾਗ ਦੀਆਂ ਬਿਹਤਰੀਨ ਸਹੂਲਤਾਂ ਦੇਣ ਦੇ ਦਾਅਵੇ ਸਿਰਫ ਕਾਗ਼ਜ਼ੀ ਬਣ ਕੇ ਰਹਿ ਗਏ ਹਨ। ਪ੍ਰਾਇਮਰੀ ਹੈਲਥ ਸੈਂਟਰ ਦੁਰਾਂਗਲਾ ਵਿਖੇ ਲੰਮੇ ਸਮੇਂ ਸੀਨੀਅਰ ਮੈਡੀਕਲ ਅਫ਼ਸਰ ਦੀ ਆਸਾਮੀ ਖ਼ਾਲੀ ਹੋਣ ਕਰਕੇ ਜੂਨੀਅਰ ਅਧਿਕਾਰੀਆਂ ਵੱਲੋਂ ਉਨ੍ਹਾਂ ਤੇ ਬੇਲੋੜਾ ਦਬਾਅ ਬਣਾਇਆ ਜਾ ਰਿਹਾ ਹੈ। ਵਰਕਰਾਂ ਨੂੰ ਮੈਡੀਸਿਨ ਅਤੇ ਵੈਕਸੀਨ ਲਿਆਉਣ ਲਈ ਮਜਬੂਰ ਕੀਤਾ ਜਾ ਰਿਹਾ ਹੈ। ਇਸੇ ਤਰ੍ਹਾਂ ਬੱਚਿਆਂ ਨੂੰ ਅਤਿ ਗਰਮੀ ਵਿੱਚ ਖਾਣ ਬਣਾਉਣ ਵਾਲੀਆਂ ਕੁੱਕ ਵਰਕਰਾਂ ਨੂੰ ਮਹਿਜ਼ 100 ਰੁਪਏ ਦੀਹਾੜੀ ਦਿੱਤੀ ਜਾ ਰਹੀ ਹੈ । ਜਦੋਂ ਕਿ ਗੁਆਂਢੀ ਰਾਜ ਹਰਿਆਣਾ ਵਿੱਚ ਵਰਕਰਾਂ ਨੂੰ ਅੱਠ ਹਜ਼ਾਰ ਰੁਪਏ ਪ੍ਰਤੀ ਮਹੀਨਾ ਤਨਖਾਹ ਦਿੱਤੀ ਜਾ ਰਹੀ ਹੈ। ਮੋਰਚਾ ਮੰਗ ਕਰਦਾ ਹੈ ਕਿ ਉਨ੍ਹਾਂ ਨੂੰ ਘੱਟੋ ਘੱਟ ਉਜਰਤ ਕਾਨੂੰਨ ਦੇ ਘੇਰੇ ਵਿੱਚ ਲਿਆ ਕੇ 26000 ਰੁਪਏ ਮਹੀਨਾ ਤਨਖਾਹ ਦਿੱਤੀ ਜਾਵੇ। ਆਸ਼ਾ ਫੈਸੀਲੀਟੇਟਰਜ ਨੂੰ ਦੇ ਟੂਰ ਭੱਤੇ ਵਿੱਚ ਵਾਧਾ ਕੀਤਾ ਜਾਵੇ। ਉਹਨਾਂ ਚੇਤਾਵਨੀ ਦਿੱਤੀ ਹੈ ਕਿ ਜੇਕਰ ਵਰਕਰਾਂ ਦੀਆਂ ਮੰਗਾਂ ਤੇ ਧਿਆਨ ਨਾ ਦਿੱਤਾ ਤਾਂ ਲੁਧਿਆਣਾ ਵਿਖੇ ਵੱਡਾ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਮੌਕੇ ਗੁਰਵਿੰਦਰ ਕੌਰ ਸ਼ਾਹਪੁਰ ਕੋਟਲੀ, ਸਮਾਂ ਦੇਵੀ, ਕਾਂਤਾ ਦੇਵੀ ਭੁੱਲਰ ਵੀਨਾ ਕੁਮਾਰੀ ਬਹਿਰਾਮਪੁਰ, ਪਰਮਜੀਤ ਕੌਰ ਬਾਠਾਵਾਲਾ, ਮੋਨਿਕਾ ਗੁਰਦਾਸਪੁਰ ਜਗਦੀਪ ਕੌਰ ਹਰਪ੍ਰੀਤ ਕੌਰ ਹਾਜ਼ਰ ਸਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।