ਬੇਗਮਪੁਰਾ ਵਸਾਉਣ ਨੂੰ ਲੈ ਕੇ ਜਮੀਨ ਪ੍ਰਾਪਤੀ ਸੰਘਰਸ਼ ਕਮੇਟੀ ਅਤੇ ਪੰਜਾਬ ਸਰਕਾਰ ਵਿੱਚ ਗੱਲਬਾਤ ਸ਼ੁਰੂ

ਪੰਜਾਬ

ਸੰਘਰਸ ਚ ਗ੍ਰਿਫਤਾਰ ਕਾਰਕੁਨ ਤਿੰਨ ਦਿਨਾਂ ਦੇਅੰਦਰ ਬਿਨਾਂ ਸ਼ਰਤ ਹੋਣਗੇ ਰਿਹਾਅ


ਸੰਗਰੂਰ 1 ਜੂਨ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ )
ਅੱਜ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਆਗੂਆਂ ਅਤੇ ਸੰਗਰੂਰ ਪ੍ਰਸ਼ਾਸਨ ਦੀ ਮੀਟਿੰਗ ਤੋਂ ਬਾਅਦ 2 ਜੂਨ ਨੂੰ ਮੁੱਖ ਮੰਤਰੀ ਦੀ ਕੋਠੀ ਵੱਲ ਕੀਤਾ ਜਾਣ ਵਾਲਾ ਰੋਸ ਮੁਜ਼ਾਹਰਾ ਮੁਲਤਵੀ ਕਰ ਦਿੱਤਾ ਗਿਆ ਹੈ ।ਇਸ ਸਬੰਧੀ ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਪ੍ਰਧਾਨ ਮੁਕੇਸ਼ ਮਲੌਦ ਨੇ ਦੱਸਿਆ ਕਿ ਅੱਜ ਸੰਗਰੂਰ ਪ੍ਰਸ਼ਾਸਨ ਦੇ ਐਸ ਪੀ ਡੀ ਦਵਿੰਦਰ ਕੁਮਾਰ ਅੱਤਰੀ,ਡੀਐਸਪੀ ਇੰਟੈਲੀਜੈਸ ਚਰਨਪਾਲ ਸਿੰਘ,ਇੰਸਪੈਕਟਰ ਸਪੈਸ਼ਲ ਬ੍ਰਾਂਚ ਅਤੇ ਜਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਜੋਨਲ ਵਿੱਤ ਸਕੱਤਰ ਬਿੱਕਰ ਸਿੰਘ ਹਥੋਆ ਤੇ ਗੁਰਵਿੰਦਰ ਬੌੜਾ,ਸ਼ਿੰਗਾਰਾ ਹੇੜੀਕੇ,ਰਾਜ ਕੌਰ ਬਡਰੁੱਖਾਂ ਵਿਚਕਾਰ ਮੀਟਿੰਗ ਕੀਤੀ ਹੋਈ।
ਮੀਟਿੰਗ ਵਿੱਚ ਜੀਂਦ ਰਿਆਸਤ ਦੇ ਰਾਜੇ ਦੀ 927 ਏਕੜ ਜ਼ਮੀਨ ਵਿੱਚ ਬੇਗਮਪੁਰਾ ਵਸਾਉਣ ਨੂੰ ਲੈ ਕੇ ਪੰਜਾਬ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਪ੍ਰਧਾਨਗੀ ਹੇਠ ਪੰਚਾਇਤ ਮੰਤਰੀ ਤਰਨਪ੍ਰੀਤ ਸੌਂਦ ਅਤੇ ਮਾਲ ਵਿਭਾਗ ਦੇ ਮੰਤਰੀ ਹਰਦੀਪ ਸਿੰਘ ਖੁੱਡੀਆਂ ਨਾਲ 18 ਜੂਨ ਨੂੰ ਪੰਜਾਬ ਭਵਨ ਚੰਡੀਗੜ੍ਹ ਚ ਮੀਟਿੰਗ ਤੈਅ ਕਰਵਾਈ ਗਈ ਅਤੇ ਸੰਘਰਸ਼ ਦਰਮਿਆਨ ਗ੍ਰਿਫਤਾਰ ਕੀਤੇ ਬਾਕੀ ਸਾਰੇ ਕਾਰਕੁਨਾਂ ਦੀ ਤਿੰਨ ਦਿਨਾਂ ਦੇ ਅੰਦਰ ਬਿਨਾਂ ਸ਼ਰਤ ਰਿਹਾਈ ਕਰਨ ਦਾ ਫੈਸਲਾ ਕੀਤਾ। ਜਿਸ ਤੋਂ ਬਾਅਦ ਸੰਘਰਸ਼ ਕਮੇਟੀ ਨੇ 2 ਜੂਨ ਨੂੰ ਮੁੱਖ ਮੰਤਰੀ ਦੀ ਕੋਠੀ ਅੱਗੇ ਕੀਤਾ ਜਾਣ ਵਾਲਾ ਰੋਸ਼ ਮੁਜਾਹਰਾ ਮੁਲਤਵੀ ਕਰ ਦਿੱਤਾ ਹੈ। ਉਹਨਾਂ ਕਿਹਾ ਕਿ ਪੰਜਾਬ ਅੰਦਰ ਦਲਿਤਾਂ ਅਤੇ ਬੇਜ਼ਮੀਨੇ ਲੋਕਾਂ ਨੂੰ ਗੁਰਬਤ ਦੀ ਜ਼ਿੰਦਗੀ ਵਿੱਚੋਂ ਕੱਢਣ ਅਤੇ ਮਾਣ- ਸਨਮਾਨ ਦੀ ਜ਼ਿੰਦਗੀ ਲਈ ਜ਼ਮੀਨ ਹੱਦਬੰਦੀ ਕਾਨੂੰਨ 1972 ਲਾਗੂ ਕਰਵਾਉਣ ਅਤੇ ਜ਼ਮੀਨ ਦੀ ਮੁੜ ਵੰਡ ਦੇ ਸੰਘਰਸ਼ ਨੂੰ ਲੜਨਾ ਅੱਜ ਸਮੇਂ ਦੀ ਮੁੱਖ ਲੋੜ ਹੈ। ਉਹਨਾਂ ਕਿਹਾ ਕਿ ਬੇਗਮਪੁਰਾ ਸ਼ਹਿਰ ਅੰਦਰ ਦਲਿਤਾਂ ਨਾਲ ਕਿਸੇ ਵੀ ਕਿਸਮ ਦਾ ਕੋਈ ਜਾਤੀ ਭੇਦਭਾਵ ਨਹੀਂ ਹੋਵੇਗਾ। ਸਾਰੇ ਲੋਕਾਂ ਵਿੱਚ ਬਰਾਬਰ ਜ਼ਮੀਨ ਦੀ ਵੰਡ ਹੋਵੇਗੀ ਅਤੇ ਸਾਂਝੇ ਪ੍ਰਬੰਧ ਦੀ ਉਸਾਰੀ ਕੀਤੀ ਜਾਵੇਗੀ। ਜੋ ਪੂਰੇ ਦੇਸ਼ ਲਈ ਇੱਕ ਰੋਲ ਮਾਡਲ ਸਾਬਿਤ ਹੋਵੇਗਾ। ਬਿੱਕਰ ਸਿੰਘ ਹਥੋਆ ਨੇ ਕਿਹਾ ਕਿ ਜਿੱਥੇ ਬੇਗਮਪੁਰਾ ਵਸਾਉਣ ਜਾ ਰਹੇ ਦਲਿਤਾਂ ਉੱਪਰ ਪੰਜਾਬ ਸਰਕਾਰ ਵੱਲੋਂ ਜਬਰ ਕੀਤਾ ਗਿਆ ਤਾਂ ਬਹੁਤ ਸਾਰੀਆਂ ਜਥੇਬੰਦੀਆਂ ਅਤੇ ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਨੇ ਇਸ ਜਬਰ ਦਾ ਵਿਰੋਧ ਕੀਤਾ ਤੇ ਸੰਘਰਸ਼ ਦੀ ਹਮਾਇਤ ਕੀਤੀ ਉਨਾਂ ਸਾਰਿਆਂ ਦਾ ਜਥੇਬੰਦੀ ਵੱਲੋਂ ਧੰਨਵਾਦ ਕੀਤਾ ਗਿਆ।ਓਥੇ ਹੀ ਕੁਝ ਸਿਆਸੀ ਪਾਰਟੀਆਂ ਵੱਲੋਂ ਸਿਆਸੀ ਲਾਹਾ ਲੈਣ ਦੀ ਕੋਸ਼ਿਸ਼ ਕੀਤੀ ਗਈ। ਅਜਿਹੇ ਲੋਕਾਂ ਨੂੰ ਸਿਆਸੀ ਲਾਹਾ ਲੈਣ ਦੀ ਬਜਾਏ ਇਸ ਸੰਘਰਸ਼ ਦਾ ਹਿੱਸਾ ਬਣਨ ਦੀ ਅਪੀਲ ਵੀ ਕੀਤੀ। ਅੰਤ ਵਿੱਚ ਉਹਨਾਂ ਕਿਹਾ ਕਿ ਜੇਕਰ ਸਾਥੀਆਂ ਦੀ ਬਿਨਾਂ ਸ਼ਰਤ ਰਿਹਾਈ ਤੇ ਪੰਜਾਬ ਸਰਕਾਰ ਨਾਲ ਮੀਟਿੰਗ ਤੋਂ ਵਾਅਦਾ ਖਿਲਾਫੀ ਹੁੰਦੀ ਹੈ ਤਾਂ ਮੁੜ ਤਿੱਖਾ ਸੰਘਰਸ਼ ਕੀਤਾ ਜਾਵੇਗਾ।



Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।