ਕੁਕਰਮ ਦੇ ਦੋਸ਼ ਲੱਗਣ ਤੋਂ ਬਾਅਦ ਸਿੱਖਿਆ ਵਿਭਾਗ ਵੱਲੋਂ ਨੈਸ਼ਨਲ ਐਵਾਰਡੀ ਅਧਿਆਪਕ ਸਸਪੈਂਡ

ਐਜੂਕੇਸ਼ਨ ਚੰਡੀਗੜ੍ਹ

ਵਿਭਾਗੀ ਕਾਰਵਾਈ ਆਰੰਭ, ਮੁਲਜ਼ਮ ਫਰਾਰ, ਸਿੱਖਿਆ ਮੰਤਰੀ ਨੇ ਦੱਸਿਆ ਗੰਭੀਰ ਮਸਲਾ


ਚੰਡੀਗੜ੍ਹ, 3 ਜੂਨ,ਬੋਲੇ ਪੰਜਾਬ ਬਿਊਰੋ;
ਸਿੱਖਿਆ ਵਿਭਾਗ ਵੱਲੋਂ ਨੈਸ਼ਨਲ ਐਵਾਰਡੀ ਅਧਿਆਪਕ ਹਰਿੰਦਰ ਸਿੰਘ ਨੂੰ ਸਸਪੈਂਡ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ, ਉਕਤ ਅਧਿਆਪਕ ਤੇ ਆਪਣੇ ਹੀ ਵਿਦਿਆਰਥੀ ਨਾਲ ਕਥਿਤ ਤੌਰ ਤੇ ਕੁਕਰਮ ਕਰਨ ਦੇ ਦੋਸ਼ ਲੱਗੇ ਹਨ।ਮੀਡੀਆ ਰਿਪੋਰਟਾਂ ਮੁਤਾਬਿਕ, ਸਿੱਖਿਆ ਵਿਭਾਗ ਵੱਲੋਂ ਅਧਿਆਪਕ ਖ਼ਿਲਾਫ਼ ਵਿਭਾਗੀ ਪੜਤਾਲ ਵੀ ਆਰੰਭ ਕਰ ਦਿੱਤੀ ਗਈ ਹੈ, ਹਾਲਾਂਕਿ ਉਕਤ ਮੁਲਜ਼ਮ ਦੀ ਗ੍ਰਿਫਤਾਰੀ ਹਾਲੇ ਬਾਕੀ ਹੈ।
15 ਸਾਲਾ ਲੜਕੇ ਦਾ ਜਿਨਸੀ ਸ਼ੋਸ਼ਣ ਕਰਨ ਦੇ ਦੋਸ਼ ਹੇਠ ਇਸ 45 ਸਾਲਾ ਅਧਿਆਪਕ ਖ਼ਿਲਾਫ਼ ਨਾਭਾ ਕੋਤਵਾਲੀ (ਪਟਿਆਲਾ) ਵਿੱਚ ਪੋਕਸੋ ਦੀ ਧਾਰਾ 6 ਤਹਿਤ 31 ਮਈ ਨੂੰ ਕੇਸ ਦਰਜ ਕੀਤਾ ਗਿਆ ਸੀ।
ਪੀੜਤ ਨੇ ਸ਼ਿਕਾਇਤ ਵਿੱਚ ਇਹ ਘਟਨਾ 28 ਮਈ ਦੀ ਦੱਸੀ ਹੈ। ਪੀੜਤ ਅਨੁਸਾਰ ਉਹ ਸਕੂਲ ‘ਚ ਬਣੀ ਸਰਕਾਰੀ ਅਕਾਦਮੀ ‘ਚ ਟ੍ਰੇਨਿੰਗ ਕਰਦਾ ਹੈ।28 ਮਈ ਨੂੰ ਸ਼ਾਮ ਸਮੇਂ, ਬਾਇਓਮੇਟ੍ਰਿਕਸ ਦੇ ਸਬੰਧ ‘ਚ ਪੀੜਤ ਵਿਦਿਆਰਥੀ ਸਕੂਲ ਆਇਆ ਸੀ। ਮੁਲਜ਼ਮ ਡੀਪੀਈ ਨੇ ਉਸਨੂੰ ਆਪਣੇ ਘਰ ਬੁਲਾਇਆ। ਇੱਥੇ ਉਸ ਤੋਂ ਮਾਲਿਸ਼ ਕਰਵਾਈ ਗਈ।
ਇਸ ਤੋਂ ਬਾਅਦ ਮੁਲਜ਼ਮ ਨੇ ਉਸ ਨਾਲ ਜ਼ਬਰਦਸਤੀ ਕੁਕਰਮ ਕੀਤਾ। ਇਸ ਘਿਨਾਉਣੀ ਹਰਕਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਨੇ ਕਿਸੇ ਨੂੰ ਦੱਸਣ ‘ਤੇ ਜਾਨ ਨਾਲ ਮਾਰਨ ਦੀ ਧਮਕੀ ਦਿੱਤੀ ਸੀ, ਪਰ 31 ਮਈ ਨੂੰ ਮਾਮਲਾ ਪੁਲਿਸ ਕੋਲ ਪਹੁੰਚਣ ‘ਤੇ ਫੌਰਨ ਕੇਸ ਦਰਜ ਕੀਤਾ ਗਿਆ।
ਨਾਭਾ ਦੀ ਡੀਐੱਸਪੀ ਮਨਦੀਪ ਕੌਰ ਨੇ ਦੱਸਿਆ ਕਿ ਮੁਲਜ਼ਮ ਫ਼ਰਾਰ ਹੈ ਤੇ ਉਸ ਦੀ ਭਾਲ ਕੀਤੀ ਜਾ ਰਹੀ ਹੈ।
ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਇਸਨੂੰ ਕਾਫ਼ੀ ਗੰਭੀਰ ਮਾਮਲਾ ਦੱਸਦਿਆਂ ਕਿਹਾ ਕਿ ਹੋਰ ਪੀੜਤ ਹੋਣ ਦੀ ਸੰਭਾਵਨਾ ਦੇ ਮੱਦੇਨਜ਼ਰ ਵਿਭਾਗੀ ਪੜਤਾਲ ਵੀ ਕਰਵਾਈ ਜਾਵੇਗੀ।
ਮੁਲਜ਼ਮ ਨੂੰ 2018 ਵਿਚ ਨੈਸ਼ਨਲ ਐਵਾਰਡ ਮਿਲਿਆ ਸੀ। ਉਹ ਸੂਬੇ ਵਿਚ ਸਮਾਰਟ ਸਕੂਲ ਪ੍ਰਾਜੈਕਟ ਦਾ ਸੂਬਾਈ ਕੋਆਰਡੀਨੇਟਰ ਵੀ ਰਹਿ ਚੁੱਕਾ ਹੈ।ਇਸ ਦੌਰਾਨ, ਡੀਈਓ ਸੈਕੰਡਰੀ ਸੰਜੀਵ ਸ਼ਰਮਾ ਨੇ ਕਿਹਾ ਕਿ ਇਸ ਘਟਨਾ ਦੀ ਜਾਣਕਾਰੀ ਉਨ੍ਹਾਂ ਨੂੰ ਹੈ ਅਤੇ ਪੁਲਿਸ ਤੋਂ ਐਫਆਈਆਰ ਅਤੇ ਸੰਬੰਧਿਤ ਦਸਤਾਵੇਜ਼ ਮਿਲਣ ‘ਤੇ ਵਿਭਾਗੀ ਕਾਰਵਾਈ ਕੀਤੀ ਜਾਵੇਗੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।