ਚੰਡੀਗੜ੍ਹ, 3 ਜੂਨ,ਬੋਲੇ ਪੰਜਾਬ ਬਿਊਰੋ;
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ ਕੈਬਨਿਟ ਮੀਟਿੰਗ ਵਿੱਚ ਇੱਕ ਵੱਡਾ ਫੈਸਲਾ ਲਿਆ ਗਿਆ ਹੈ। ਅੱਜ ਐਸਸੀ ਪਰਿਵਾਰਾਂ ਦੇ ਕਰਜ਼ੇ ਮੁਆਫ਼ ਕਰਨ ਦਾ ਫੈਸਲਾ ਲਿਆ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਹਜ਼ਾਰਾਂ ਪਰਿਵਾਰਾਂ ਲਈ ਰਾਹਤ ਦਾ ਦਿਨ ਹੈ। ਵਿੱਤ ਮੰਤਰੀ ਵੱਲੋਂ ਬਜਟ ਵਿੱਚ ਕੀਤੇ ਗਏ ਵਾਅਦੇ ਨੂੰ ਕੈਬਨਿਟ ਵੱਲੋਂ ਮਨਜ਼ੂਰੀ ਦੇ ਦਿੱਤੀ ਗਈ ਹੈ। ਐਸਸੀ ਪਰਿਵਾਰਾਂ ‘ਤੇ 68 ਕਰੋੜ ਰੁਪਏ ਦਾ ਕਰਜ਼ਾ ਬਕਾਇਆ ਸਨ
31 ਮਾਰਚ 2020 ਤੱਕ ਦਿੱਤੇ ਗਏ ਕਰਜ਼ੇ ਮੁਆਫ਼ ਕੀਤੇ ਜਾ ਰਹੇ ਹਨ। ਇਹ ਸਾਰੇ ਕਰਜ਼ੇ ਛੋਟੇ ਕਾਰੋਬਾਰ ਸ਼ੁਰੂ ਕਰਨ ਲਈ ਲਏ ਗਏ ਸਨ। ਸਿੱਖਿਆ ਕਰਜ਼ੇ ਵੀ ਲਏ ਗਏ ਸਨ। ਕਿਸੇ ਵੀ ਘਰ ਵਿੱਚ ਕੋਈ ਕਮਾਉਣ ਵਾਲਾ ਮੈਂਬਰ ਨਹੀਂ ਸੀ। ਇਸ ਨਾਲ 4 ਹਜ਼ਾਰ 727 ਪਰਿਵਾਰਾਂ ਨੂੰ ਲਾਭ ਹੋਵੇਗਾ। ਪੀਐਸਸੀਐਫਐਸ ਤੋਂ ਲਏ ਗਏ ਸਾਰੇ ਕਰਜ਼ੇ ਮੁਆਫ਼ ਕਰ ਦਿੱਤੇ ਗਏ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਦੇ ਵੀਹ ਸਾਲਾਂ ਦੇ ਕਰਜ਼ੇ ਮੁਆਫ਼ ਕਰ ਦਿੱਤੇ ਗਏ ਹਨ। ਇਸ ਕਰਜ਼ੇ ‘ਤੇ 30 ਕਰੋੜ ਮੂਲ, 23 ਕਰੋੜ ਵਿਆਜ ਅਤੇ 15 ਕਰੋੜ ਪੈਨਲ ਵਿਆਜ ਹੈ। ਇਹ ਪਿਛਲੇ 20 ਸਾਲਾਂ ਤੋਂ ਬਕਾਇਆ ਰਕਮ ਸੀ। ਪਰ ਪਿਛਲੇ ਸਮੇਂ ਵਿੱਚ ਕਿਸੇ ਵੀ ਸਰਕਾਰ ਨੇ ਇਸ ਦਿਸ਼ਾ ਵਿੱਚ ਕੋਈ ਫੈਸਲਾ ਨਹੀਂ ਲਿਆ।












