ਮੁੱਖ ਮੰਤਰੀ ਮਾਨ ਦੀ ਸੁਰੱਖਿਆ ‘ਚ ਤੈਨਾਤ ਥਾਣੇਦਾਰ ਦੀ ਗੋਲੀ ਲੱਗਣ ਕਾਰਨ ਮੌਤ

ਪੰਜਾਬ

ਪਟਿਆਲਾ 3 ਜੂਨ ,ਬੋਲੇ ਪੰਜਾਬ ਬਿਊਰੋ;

ਮੁੱਖ ਮੰਤਰੀ ਭਗਵੰਤ ਮਾਨ ਦੀ ਸੁਰੱਖਿਆ ਵਿੱਚ ਤੈਨਾਤ ਏਐਸਆਈ ਮਨਪ੍ਰੀਤ ਸਿੰਘ ਦੀ ਗੋਲੀ ਲੱਗਣ ਦੇ ਕਾਰਨ ਮੌਤ ਹੋਣ ਦੀ ਖ਼ਬਰ ਹੈ।ਪੁਲਿਸ ਅਨੁਸਾਰ, ਬਹਾਦਰਗੜ੍ਹ ਕਮਾਂਡੋ ਕੰਪਲੈਕਸ ਵਿੱਚ ਗੋਲੀ ਲੱਗਣ ਦੀ ਇਹ ਘਟਨਾ ਸਾਹਮਣੇ ਆਈ ਹੈ। ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸਰਕਾਰੀ ਰਿਵਾਲਵਰ ਸਾਫ਼ ਕਰਦੇ ਸਮੇਂ ਅਚਾਨਕ ਗੋਲੀ ਚੱਲਣ ਕਾਰਨ ਮਨਪ੍ਰੀਤ ਸਿੰਘ ਦੀ ਮੌਤ ਹੋਈ ਹੈ।ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਪੁਲਿਸ ਟੀਮ ਦੇ ਵਲੋਂ ਜਾਂਚ ਕੀਤੀ ਜਾ ਰਹੀ ਹੈ।ਸੂਤਰਾਂ ਮੁਤਾਬਕ ਉਹ ਮਾਨਸਿਕ ਤਣਾਅ ਵਿੱਚ ਸੀ। ਕੁਝ ਇਸ ਨੂੰ ਖੁਦਕੁਸ਼ੀ ਦੀ ਘਟਨਾ ਦੱਸ ਰਹੇ ਹਨ ਜਦੋਂਕਿ ਪੁਲੀਸ ਨੇ ਇਸ ਨੂੰ ਅਚਾਨਕ ਵਾਪਰੀ ਘਟਨਾ ਦੱਸਿਆ ਹੈ।ਥਾਣਾ ਸਦਰ ਪਟਿਆਲਾ ਦੇ ਐੱਸਐੱਚਓ ਇੰਸਪੈਕਟਰ ਅੰਮ੍ਰਿਤਵੀਰ ਸਿੰਘ ਚਹਿਲ ਨੇ ਕਿਹਾ ਕਿ ਮੁੱਢਲੀ ਤਫਤੀਸ਼ ਦੌਰਾਨ ਇਹ ਮਾਮਲਾ ਅਚਾਨਕ ਵਾਪਰੀ ਘਟਨਾ ਵਜੋਂ ਸਾਹਮਣੇ ਆਇਆ ਹੈ।ਬਾਕੀ ਪੁਲੀਸ ਜਾਂਚ ਕਰ ਰਹੀ ਹੈ। ਉਹ ਇਸ ਕੁਆਟਰ ਵਿੱਚ ਇਕੱਲਾ ਹੀ ਰਹਿ ਰਿਹਾ ਸੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।