ਅੰਮ੍ਰਿਤਸਰ, 3 ਜੂਨ,ਬੋਲੇ ਪੰਜਾਬ ਬਿਊਰੋ:
ਸ਼ਹੀਦੀ ਦਿਹਾੜਿਆਂ ਦੇ ਸਿਲਸਿਲੇ ’ਚ ਅੰਮ੍ਰਿਤਸਰ ਸਥਿਤ ਸ੍ਰੀ ਦਰਬਾਰ ਸਾਹਿਬ ਨੇੜੇ ਖਤ ਸੁਰੱਖਿਆ ਪ੍ਰਬੰਧ ਹੋਣ ਦੇ ਬਾਵਜੂਦ ਬੇਅਦਬੀ ਦੀ ਘਟਨਾ ਵਾਪਰੀ ਹੈ। 6 ਜੂਨ ਨੂੰ ਮਨਾਏ ਜਾਣ ਵਾਲੇ ਘੱਲੂਘਾਰਾ ਦਿਵਸ ਨੂੰ ਲੈ ਕੇ ਸ਼ਹਿਰ ‘ਚ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਦੀ ਮੌਜੂਦ ਹਨ।
ਇਸੇ ਦੌਰਾਨ ਅੱਜ ਸਵੇਰੇ ਇੱਕ ਮੰਦਭਾਗੀ ਘਟਨਾ ਸਾਹਮਣੇ ਆਈ, ਜਦੋਂ ਸ੍ਰੀ ਗੁਰੂ ਅਰਜਨ ਦੇਵ ਨਿਵਾਸ ਦੇ ਨੇੜੇ ਇਕ ਵਿਅਕਤੀ ਵੱਲੋਂ ਗੁਟਕਾ ਸਾਹਿਬ ਦੀ ਬੇਅਦਬੀ ਕੀਤੀ ਗਈ। ਉਕਤ ਵਿਅਕਤੀ ਨੇ ਗੁਟਕਾ ਸਾਹਿਬ ਦੇ ਅੰਗ ਫਾੜੇ। ਇਹ ਦੇਖ ਕੇ ਸੰਗਤ ਨੇ ਤੁਰੰਤ ਕਾਰਵਾਈ ਕਰਦਿਆਂ ਉਸ ਵਿਅਕਤੀ ਨੂੰ ਕਾਬੂ ਕਰ ਲਿਆ ਅਤੇ ਪੁਲਿਸ ਦੇ ਹਵਾਲੇ ਕਰ ਦਿੱਤਾ।
ਇਸ ਮਾਮਲੇ ਦੀ ਪੁਸ਼ਟੀ ਕਰਦੇ ਹੋਏ ਏ.ਡੀ.ਸੀ.ਪੀ. ਜਸਰੂਪ ਬਾਠ ਨੇ ਦੱਸਿਆ ਕਿ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਪੁਲਿਸ ਟੀਮ ਵਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।












