ਫ਼ਾਜ਼ਿਲਕਾ : ਪਾਣੀ ਦੇ ਖਾਲ ਨੂੰ ਲੈ ਕੇ ਚੱਲ ਰਹੇ ਪੁਰਾਣੇ ਵਿਵਾਦ ਕਾਰਨ ਇਕ ਵਿਅਕਤੀ ਦਾ ਕਤਲ, ਤਿੰਨ ਜ਼ਖਮੀ

ਪੰਜਾਬ

ਫ਼ਾਜ਼ਿਲਕਾ, 5 ਜੂਨ,ਬੋਲੇ ਪੰਜਾਬ ਬਿਊਰੋ;
ਜ਼ਿਲ੍ਹੇ ਦੇ ਪਿੰਡ ਸ਼ਾਹਪੁਰਾ ’ਚ ਪਾਣੀ ਦੇ ਪੱਕੇ ਖਾਲ ਨੂੰ ਲੈ ਕੇ ਚੱਲ ਰਹੇ ਪੁਰਾਣੇ ਵਿਵਾਦ ਨੇ ਅੱਜ ਇਕ ਹੋਰ ਵਿਅਕਤੀ ਦੀ ਜਾਨ ਲੈ ਲਈ। ਝਗੜਾ ਇੰਨਾ ਜ਼ਿਆਦਾ ਵਧ ਗਿਆ ਕਿ ਇਕ ਵਿਅਕਤੀ ਦੀ ਬੇਰਹਿਮੀ ਨਾਲ ਹੱਤਿਆ ਕਰ ਦਿੱਤੀ ਗਈ, ਜਦਕਿ ਤਿੰਨ ਹੋਰ ਲੋਕ ਗੰਭੀਰ ਜ਼ਖਮੀ ਹਨ ਤੇ ਹਸਪਤਾਲ ਦਾਖ਼ਲ ਹਨ।
ਮ੍ਰਿਤਕ ਦੀ ਪਛਾਣ ਬੁੱਧ ਪ੍ਰਕਾਸ਼ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਮੋਰਚਰੀ ਭੇਜ ਦਿੱਤਾ ਹੈ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਪਰਿਵਾਰਕ ਮੈਂਬਰਾਂ ਦੇ ਅਨੁਸਾਰ, ਇਹ ਝਗੜਾ ਕੋਈ ਅਚਾਨਕ ਵਾਪਰੀ ਘਟਨਾ ਨਹੀਂ ਸੀ ਸਗੋਂ ਪਿਛਲੇ ਤਿੰਨ ਸਾਲਾਂ ਤੋਂ ਪਾਣੀ ਦੇ ਖਾਲ ਨੂੰ ਲੈ ਕੇ ਗੁਆਂਢੀਆਂ ਨਾਲ ਤਣਾਅ ਚੱਲ ਰਿਹਾ ਸੀ, ਤੇ ਇਸ ਤਣਾਅ ਨੇ ਪਹਿਲਾਂ ਵੀ ਪਰਿਵਾਰ ਦੇ ਇਕ ਹੋਰ ਮੈਂਬਰ ਦੀ ਜਾਨ ਲੈ ਲਈ ਸੀ।
ਇਸ ਹਮਲੇ ਵਿਚ ਤਿੰਨ ਹੋਰ ਲੋਕ ਜ਼ਖਮੀ ਹੋਏ, ਜਿਨ੍ਹਾਂ ਨੂੰ ਫ਼ੌਰੀ ਤੌਰ ’ਤੇ ਫ਼ਾਜ਼ਿਲਕਾ ਸਰਕਾਰੀ ਹਸਪਤਾਲ ਲਿਜਾਇਆ ਗਿਆ। ਉਨ੍ਹਾਂ ਵਿਚੋਂ ਦੋ ਨੂੰ ਇਲਾਜ ਮਗਰੋਂ ਛੁੱਟੀ ਮਿਲ ਗਈ, ਪਰ ਇੱਕ ਮਹਿਲਾ ਦੀ ਹਾਲਤ ਨੂੰ ਵੇਖਦੇ ਹੋਏ ਹਸਪਤਾਲ ਵਿਚ ਹੀ ਦਾਖ਼ਲ ਰੱਖਿਆ ਗਿਆ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।