ਲੁਧਿਆਣਾ, 6 ਜੂਨ,ਬੋਲੇ ਪੰਜਾਬ ਬਿਊਰੋ;
ਪੰਜਾਬ ਵਿਜੀਲੈਂਸ ਵੱਲੋਂ ਲੁਧਿਆਣਾ ਪੱਛਮੀ ਉਪ ਚੋਣ ਵਿੱਚ ਕਾਂਗਰਸੀ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੂੰ ਸੰਮਨ ਭੇਜਣ ਵਾਲੇ ਐਸਐਸਪੀ ਵਿਜੀਲੈਂਸ ਜਗਤਪ੍ਰੀਤ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਆਸ਼ੂ ਨੂੰ ਕੱਲ੍ਹ ਸੰਮਨ ਭੇਜੇ ਗਏ ਸਨ।
ਸੂਤਰਾਂ ਅਨੁਸਾਰ ਐਸਐਸਪੀ ਜਗਤਪ੍ਰੀਤ ਸਿੰਘ ਨੇ ਆਪਣੇ ਪੱਧਰ ‘ਤੇ ਹੀ ਆਸ਼ੂ ਨੂੰ ਸੰਮਨ ਭੇਜੇ ਸਨ। ਕਿਸੇ ਵੀ ਸੀਨੀਅਰ ਅਧਿਕਾਰੀ ਦੇ ਕੋਈ ਹੁਕਮ ਨਹੀਂ ਸਨ।












