ਡੈਮੋਕ੍ਰੈਟਿਕ ਮੁਲਾਜ਼ਮ ਫੈਡਰੇਸ਼ਨ ਵੱਲੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਕੱਚੇ ਮੁਲਾਜ਼ਮਾਂ ਦੇ ਧਰਨੇ ਦਾ ਸਮਰਥਨ

ਪੰਜਾਬ

ਪਟਿਆਲਾ 6 ਜੂਨ ਬੋਲੇ ਪੰਜਾਬ ਬਿਊਰੋ;

ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿੱਚ ਵਾਈਸ ਚਾਂਸਲਰ ਦੇ ਦਫਤਰ ਦੇ ਬਾਹਰ ਤਕਰੀਬਨ 20 ਦਿਨਾਂ ਤੋਂ ਕੱਚੇ ਮੁਲਾਜ਼ਮਾਂ ਦੇ ਲੱਗੇ ਮੋਰਚੇ ਵਿੱਚ ਸਫਾਈ ਸੇਵਕ, ਲਿਫਟਮੈਨ, ਸੇਵਾਦਾਰ ਆਦਿ ਕਰਮਚਾਰੀ ਆਪਣੀਆਂ ਸੇਵਾਵਾਂ ਕੱਚਿਆਂ ਤੋਂ ਪੱਕੇ ਕਰਵਾਉਣ ਲਈ ਡਟੇ ਹੋਏ ਹਨ ਜੇਕਰ ਯੋਗ ਹੈ ਕਿ ਬਹੁਤ ਸਾਰੇ ਕਰਮਚਾਰੀ ਰਿਟਾਇਰਮੈਂਟ ਦੇ ਕਿਨਾਰੇ ਹਨ ਕੁਝ ਕਰਮਚਾਰੀ ਕੈਂਸਰ ਵਰਗੀਆਂ ਬਿਮਾਰੀਆਂ ਤੋਂ ਪੀੜਤ ਹਨ ਪਰ ਪੰਜਾਬੀ ਯੂਨੀਵਰਸਿਟੀ ਦੇ ਪ੍ਰਸ਼ਾਸਨ ਵੱਲੋਂ ਇਹਨਾਂ ਕਰਮਚਾਰੀਆਂ ਦੀਆਂ ਮੰਗਾਂ ਨੂੰ ਅੱਖੋਂ ਪਰੋਖੇ ਕੀਤਾ ਜਾ ਰਿਹਾ ਹੈ ਇਸ ਮੌਕੇ ਡੈਮੋਕ੍ਰੈਟਿਕ ਮੁਲਾਜ਼ਮ ਫੈਡਰੇਸ਼ਨ ਤੋਂ ਗੁਰਜੀਤ ਘੱਗਾ ਅਤੇ ਹਰਿੰਦਰ ਪਟਿਆਲਾ ਵੱਲੋਂ ਕੱਚੇ ਮੁਲਾਜ਼ਮਾਂ ਦੀ ਮੰਗਾਂ ਦਾ ਸਮਰਥਨ ਕਰਦੇ ਹੋਏ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਪ੍ਰਸਾਸ਼ਨ ਵੱਲੋਂ ਕੱਚੇ ਮੁਲਾਜ਼ਮਾਂ ਦੀਆਂ ਮੰਗਾਂ ਦਾ ਸਾਰਥਕ ਹੱਲ ਨਹੀਂ ਕੱਢਿਆ ਜਾ ਰਿਹਾ। ਉਹਨਾਂ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਦੀ ਕਾਰਪੋਰੇਟ ਪੱਖੀ ਨੀਤੀਆਂ ਕਰਕੇ ਲੋਕਾਂ ਦਾ ਸ਼ੋਸ਼ਣ ਕੀਤਾ ਜਾ ਰਿਹਾ ਹੈ, ਤੇ ਆਪਣੀ ਹੱਕੀ ਅਤੇ ਜਾਇਜ਼ ਮੰਗਾਂ ਲਈ ਲੜ ਰਹੇ ਲੋਕਾਂ ਦੇ ਸੰਘਰਸ਼ਾਂ ਨੂੰ ਨਵੇਂ ਲੇਬਰ ਕੋਡਾ ਜਿਹੇ ਕਾਨੂੰਨ ਬਣਾ ਕੇ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ‌। ਡੈਮੋਕਰੇਟਿਕ ਮੁਲਾਜ਼ਮ ਫੈਡਰੇਸ਼ਨ ਦੇ ਆਗੂ ਕੁਲਵਿੰਦਰ ਕਕਰਾਲਾ ਅਤੇ ਪੰਜਾਬ ਸਟੂਡੈਂਟ ਯੂਨੀਅਨ ਤੋਂ ਗੁਰਦਾਸ ਸਿੰਘ ਨੇ ਕਿਹਾ ਕਿ ਕੱਚੇ ਮੁਲਾਜ਼ਮਾਂ ਨੂੰ ਪੰਜਾਬ ਦੇ ਵੱਖ ਵੱਖ ਭਾਗਾਂ ਦੇ ਬਾਕੀ ਕੱਚੇ ਮੁਲਾਜ਼ਮਾਂ ਦੇ ਨਾਲ ਉਹਨਾਂ ਦੇ ਸੰਘਰਸ਼ਾਂ ਵਿੱਚ ਏਕਤਾ ਬਣਾਕੇ ਲੜਾਈ ਨੂੰ ਸਾਂਝੇ ਰੂਪ ਵਿੱਚ ਲੜਨਾ ਚਾਹੀਦਾ ਹੈ ਅਤੇ ਉਹਨਾਂ ਕਿਹਾ ਕਿ ਕੱਚੇ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਦੀ ਲੜਾਈ ਵਿੱਚ ਸਾਥ ਦਿੱਤਾ ਅਤੇ ਸਾਥ ਦਿੰਦੇ ਰਹਾਂਗੇ ਨਾਲ ਹੀ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿੱਚ ਪਹਿਲੇ ਸਮੇਂ ਵਿੱਚ ਹੋਈਆਂ ਧਾਂਦਲੀਆਂ ਦੀ ਨਿਰਪੱਖ ਜਾਂਚ ਕਰਵਾਈ ਜਾਵੇ। ਇਸ ਧਰਨੇ ਵਿੱਚ ਡੈਮੋਕ੍ਰੈਟਿਕ ਟੀਚਰਜ਼ ਫਰੰਟ ਦੇ ਆਗੂ ਕ੍ਰਿਸ਼ਨ ਸਿੰਘ ਚੌਹਾਨ ਕੇ, ਪ੍ਰਿਤਪਾਲ ਸਿੰਘ ਚਾਹਲ, ਦਿਲਬਾਗ ਸਿੰਘ ਮੰਡਵੀ, ਬਲਜੀਤ ਸਿੰਘ ਖੁਰਮੀ, ਬਖਸ਼ੀਸ਼ ਸਿੰਘ ਲੈਕ. ਸੁਖਜੀਤ ਸਿੰਘ, ਮਦਨ ਸਿੰਘ, ਮਨਜੀਤ ਸਿੰਘ ਆਦਿ ਹਾਜ਼ਰ ਸਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।