ਲੁਧਿਆਣਾ, 7 ਜੂਨ,ਬੋਲੇ ਪੰਜਾਬ ਬਿਊਰੋ;
ਲੁਧਿਆਣਾ ਪੱਛਮੀ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਅਤੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਵੱਡੀ ਰਾਹਤ ਦਿੰਦੇ ਹੋਏ, ਲੁਧਿਆਣਾ ਦੀ ਜਸਪਿੰਦਰ ਸਿੰਘ ਦੀ ਅਦਾਲਤ ਨੇ ਉਨ੍ਹਾਂ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਭਾਰਤ ਭੂਸ਼ਣ ਆਸ਼ੂ ਨੇ ਆਪਣੀ ਗ੍ਰਿਫ਼ਤਾਰੀ ਦੇ ਡਰੋਂ ਅਦਾਲਤ ਵਿੱਚ ਆਪਣੀ ਅਗਾਊਂ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ, ਜਿਸ ਕਾਰਨ ਐਡੀਸ਼ਨਲ ਸੈਸ਼ਨ ਜੱਜ ਜਸਪਿੰਦਰ ਸਿੰਘ ਨੇ ਮਾਮਲੇ ਦੀ ਸੁਣਵਾਈ ਕਰਦੇ ਹੋਏ ਆਸ਼ੂ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਅਤੇ ਪੁਲਿਸ ਨੂੰ ਕਿਹਾ ਕਿ ਉਹ ਉਨ੍ਹਾਂ ਨੂੰ 11 ਜੂਨ ਨੂੰ ਅਦਾਲਤ ਵਿੱਚ ਤਲਬ ਕਰਨ ਅਤੇ ਮਾਮਲੇ ਨਾਲ ਸਬੰਧਤ ਪੂਰਾ ਰਿਕਾਰਡ ਪੇਸ਼ ਕਰਨ।












