ਚੰਡੀਗੜ੍ਹ 9 ਜੂਨ ,ਬੋਲੇ ਪੰਜਾਬ ਬਿਊਰੋ;
ਚੰਡੀਗੜ੍ਹ ਪਾਸਪੋਰਟ ਦਫ਼ਤਰ ਦਾ ਸਰਵਰ ਸੋਮਵਾਰ ਨੂੰ ਡਾਊਨ ਹੋ ਗਿਆ। ਜਿਸ ਕਾਰਨ ਬਿਨੈਕਾਰਾਂ ਦੀਆਂ ਅਰਜ਼ੀਆਂ ਜਮ੍ਹਾਂ ਨਹੀਂ ਹੋ ਸਕੀਆਂ। ਇਸ ਕਾਰਨ ਲੋਕਾਂ ਵਿੱਚ ਕਾਫ਼ੀ ਗੁੱਸਾ ਦੇਖਣ ਨੂੰ ਮਿਲਿਆ। ਪਾਸਪੋਰਟ ਨਾਲ ਸਬੰਧਤ ਵੱਖ-ਵੱਖ ਸੇਵਾਵਾਂ ਲਈ ਦਫ਼ਤਰ ਆਉਣ ਵਾਲੇ ਲੋਕ ਲੰਬੇ ਇੰਤਜ਼ਾਰ ਅਤੇ ਪ੍ਰਕਿਰਿਆ ਵਿੱਚ ਦੇਰੀ ਕਾਰਨ ਕਾਫੀ ਨਿਰਾਸ਼ ਨਜ਼ਰ ਆਏ। ਪ੍ਰਾਪਤ ਜਾਣਕਾਰੀ ਅਨੁਸਾਰ ਜਿਨ੍ਹਾਂ ਨੇ ਅਰਜ਼ੀਆਂ ਜਮ੍ਹਾਂ ਕਰਵਾਉਣੀਆਂ ਸਨ, ਉਨ੍ਹਾਂ ਨੂੰ ਦਫਤਰ ਚੋ ਬਾਹਰ ਜਾਣ ਲਈ ਕਿਹਾ ਗਿਆ ਅਤੇ ਲੋਕ 42 ਡਿਗਰੀ ਤਾਪਮਾਨ ਵਿੱਚ ਧੁੱਪ ਵਿੱਚ ਖੜ੍ਹੇ ਰਹੇ।












