ਮੋਹਾਲੀ, 9 ਜੂਨ,ਬੋਲੇ ਪੰਜਾਬ ਬਿਊਰੋ;
ਪੰਜਾਬ ਸਕੂਲ ਸਿੱਖਿਆ ਬੋਰਡ (ਪੀਐੱਸਈਬੀ) ਵਲੋਂ 10ਵੀਂ ਅਤੇ 12ਵੀਂ ਜਮਾਤ (ਓਪਨ ਸਕੂਲ ਸਮੇਤ) ਦੀਆਂ ਜੁਲਾਈ/ਅਗਸਤ 2025 ਵਿੱਚ ਹੋਣ ਵਾਲੀਆਂ ਸਪਲੀਮੈਂਟਰੀ ਪ੍ਰੀਖਿਆਵਾਂ ਲਈ ਪ੍ਰੀਖਿਆ ਫੀਸ ਜਮ੍ਹਾਂ ਕਰਵਾਉਣ ਦਾ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਇਨ੍ਹਾਂ ਪ੍ਰੀਖਿਆਵਾਂ ’ਚ ਕੰਪਾਰਟਮੈਂਟ, ਰੀ-ਅਪੀਅਰ ਅਤੇ ਵਾਧੂ ਵਿਸ਼ੇ ਸ਼ਾਮਲ ਹਨ। ਬੋਰਡ ਵਲੋਂ ਮਿਲੀ ਜਾਣਕਾਰੀ ਅਨੁਸਾਰ ਪ੍ਰੀਖਿਆਰਥੀ ਆਪਣੀ ਪ੍ਰੀਖਿਆ ਫੀਸ ਅਤੇ ਫਾਰਮ ਆਨਲਾਈਨ ਮਾਧਿਅਮ ਰਾਹੀਂ ਭਰ ਸਕਦੇ ਹਨ। ਇਸ ਸਬੰਧੀ ਜ਼ਿਆਦਾ ਜਾਣਕਾਰੀ ਅਤੇ ਦਿਸ਼ਾ-ਨਿਰਦੇਸ਼ ਬੋਰਡ ਦੀ ਅਧਿਕਾਰਤ ਵੈੱਬਸਾਈਟ www.pseb.ac.in ’ਤੇ ਉਪਲਬਧ ਹਨ ਤੇ ਪ੍ਰਾਸਪੈਕਟਸ ’ਚ ਦੇਖੇ ਜਾ ਸਕਦੇ ਹਨ।ਬੋਰਡ ਵਲੋਂ ਵਿਦਿਆਰਥੀਆਂ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਆਖ਼ਰੀ ਮਿਤੀ ਤੋਂ ਪਹਿਲਾਂ ਆਪਣੀ ਫੀਸ ਅਤੇ ਫਾਰਮ ਜਮ੍ਹਾਂ ਕਰਵਾਉਣ ਤਾਂ ਜੋ ਕਿਸੇ ਵੀ ਕਿਸਮ ਦੀ ਪ੍ਰੇਸ਼ਾਨੀ ਤੋਂ ਬਚਿਆ ਜਾ ਸਕੇ।















