ਪੰਜਾਬ ਪੁਲਿਸ ਦਾ ਡੀਐਸਪੀ ਮੁਅੱਤਲ

ਚੰਡੀਗੜ੍ਹ


ਚੰਡੀਗੜ੍ਹ, 9 ਜੂਨ,ਬੋਲੇ ਪੰਜਾਬ ਬਿਊਰੋ;
ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਵੱਡੀ ਕਾਰਵਾਈ ਕੀਤੀ ਹੈ। ਪੰਜਾਬ ਪੁਲਿਸ ਦੇ ਡੀਐਸਪੀ ਨੂੰ ਮੁਅੱਤਲ ਕੀਤਾ ਗਿਆ ਹੈ। ਆਪ ਸਰਕਾਰ ਨੇ ਬਠਿੰਡਾ ਦੇ ਡੀਐਸਪੀ ਸਿਟੀ-1 ਹਰਬੰਸ ਸਿੰਘ ਧਾਲੀਵਾਲ ਨੂੰ ਮੁਅੱਤਲ ਕਰ ਦਿੱਤਾ ਹੈ। ਉਨ੍ਹਾਂ ਨੂੰ ਇੱਕ ਮਾਮਲੇ ਦੀ ਜਾਂਚ ਵਿੱਚ ਕਾਰਵਾਈ ਨਾ ਕਰਨ ਕਾਰਨ ਮੁਅੱਤਲ ਕਰ ਦਿੱਤਾ ਗਿਆ ਹੈ। ਏਡੀਜੀਪੀ ਸੁਖਚੈਨ ਗਿੱਲ ਨੇ ਡੀਐਸਪੀ ਵਿਰੁੱਧ ਕੀਤੀ ਗਈ ਕਾਰਵਾਈ ਦੀ ਪੁਸ਼ਟੀ ਕੀਤੀ ਹੈ।
ਜਾਂਚ ’ਚ ਖੁਲਾਸਾ ਹੋਇਆ ਕਿ ਡੀਐਸਪੀ ਨਸ਼ਿਆਂ ਦੇ ਮਾਮਲਿਆਂ ’ਚ ਢਿੱਲ-ਮੱਠ ਕਰ ਰਿਹਾ ਸੀ। ਇਸ ਦੇ ਨਾਲ ਹੀ ਉਨ੍ਹਾਂ ਦੇ ਕਥਿਤ ਨਸ਼ਾ ਤਸਕਰਾਂ ਨਾਲ ਸਬੰਧਾਂ ਦੀ ਵੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਪੰਜਾਬ ਸਰਕਾਰ ਦਾ ਸਖ਼ਤ ਹੁਕਮ ਹੈ ਕਿ “ਨਸ਼ਿਆਂ ਖ਼ਿਲਾਫ਼ ਜੰਗ ’ਚ ਕੋਈ ਛੂਟ ਨਹੀਂ ਮਿਲੇਗੀ। ਚਾਹੇ ਅਧਿਕਾਰੀ ਕਿੰਨਾ ਵੀ ਵੱਡਾ ਹੋਵੇ, ਗਲਤ ਕੰਮ ਕੀਤਾ ਤਾਂ ਕਾਰਵਾਈ ਪੱਕੀ ਹੋਵੇਗੀ।”

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।