ਅੰਮ੍ਰਿਤਸਰ, 10 ਜੂਨ,ਬੋਲੇ ਪੰਜਾਬ ਬਿਊਰੋ;
ਸ਼ਹਿਰ ਦੇ ਇੱਕ ਕੱਪੜੇ ਦੇ ਸ਼ੋਅਰੂਮ ਵਿੱਚ ਭਿਆਨਕ ਅੱਗ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਵਪਾਰਕ ਖੇਤਰ ਪੁਤਲੀਘਰ ਵਿੱਚ ਇੱਕ ਕੱਪੜੇ ਦੇ ਸ਼ੋਅਰੂਮ ਵਿੱਚ ਅੱਗ ਲੱਗ ਗਈ। ਸ਼ੋਅਰੂਮ ਦੀ ਉੱਪਰਲੀ ਮੰਜ਼ਿਲ ‘ਤੇ ਅਚਾਨਕ ਅੱਗ ਦੀਆਂ ਲਪਟਾਂ ਉੱਠਦੀਆਂ ਦੇਖੀਆਂ ਗਈਆਂ। ਅੱਗ ਲੱਗਣ ਦਾ ਕਾਰਨ ਬਿਜਲੀ ਦਾ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ।
ਘਟਨਾ ਦੀ ਜਾਣਕਾਰੀ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ 3 ਗੱਡੀਆਂ ਤੁਰੰਤ ਮੌਕੇ ‘ਤੇ ਪਹੁੰਚ ਗਈਆਂ ਅਤੇ ਕਾਫ਼ੀ ਕੋਸ਼ਿਸ਼ਾਂ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ ਗਿਆ। ਦੱਸਿਆ ਜਾ ਰਿਹਾ ਹੈ ਕਿ ਇਸ ਦੌਰਾਨ ਫਾਇਰ ਬ੍ਰਿਗੇਡ ਟੀਮ ਨੂੰ ਅੱਗ ਬੁਝਾਉਣ ਵਿੱਚ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਕਿਉਂਕਿ ਸ਼ੋਅਰੂਮ ਦੀ ਉੱਪਰਲੀ ਮੰਜ਼ਿਲ ‘ਤੇ ਅੱਗ ਲੱਗ ਗਈ ਸੀ। ਇਸ ਦੌਰਾਨ ਟੀਮ ਨੇ ਕੰਧ ਤੋੜ ਕੇ ਅੱਗ ਬੁਝਾਈ।












