14 ਨੂੰ ਲੁਧਿਆਣਾ ਦੇ ਵਿਧਾਨ ਸਭਾ ਹਲਕਾ ਪੱਛਮੀ ਅੰਦਰ ਕੀਤੇ ਜਾਣ ਵਾਲੇ ਰੋਸ ਮਾਰਚ ਵਿੱਚ ਸ਼ਮੂਲੀਅਤ ਕਰਨ ਦਾ ਫੈਸਲਾ
ਚੰਡੀਗੜ੍ਹ, 10 ਜੂਨ,ਬੋਲੇ ਪੰਜਾਬ ਬਿਊਰੋ;
ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੀ ਫੈਡਰਲ ਕੌਂਸਲ ਦੀ ਮੀਟਿੰਗ ਸੂਬਾ ਪ੍ਰਧਾਨ ਸਤੀਸ਼ ਰਾਣਾ ਦੀ ਪ੍ਰਧਾਨਗੀ ਹੇਠ ਰੇਲਵੇ ਦਫ਼ਤਰ ਲੁਧਿਆਣਾ ਵਿਖੇ ਹੋਈ। ਮੀਟਿੰਗ ਦੀ ਕਾਰਵਾਈ ਚਲਾਉਂਦਿਆਂ ਪ.ਸ.ਸ.ਫ. ਦੇ ਸੂਬਾ ਜਨਰਲ ਸਕੱਤਰ ਤੀਰਥ ਸਿੰਘ ਬਾਸੀ ਨੇ ਮੀਟਿੰਗ ਦਾ ਏਜੰਡਾ ਸਾਂਝਾ ਕਰਦੇ ਹੋਏ ਦੱਸਿਆ ਕਿ ਮੀਟਿੰਗ ਵਿੱਚ ਸਭ ਤੋਂ ਪਹਿਲਾਂ ਨਵਾਂ ਜ਼ਮਾਨਾ ਦੇ ਟਰੱਸਟ ਕਿਸ਼ਨ ਸਿੰਘ ਗੜਗੱਜ ਦੇ ਸਕੱਤਰ ਸਾਥੀ ਗੁਰਮੀਤ ਸਿੰਘ ਸ਼ੁਗਲੀ ਜੀ ਦੇ ਸਦੀਵੀ ਵਿਛੋੜੇ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਦੂਸਰੇ ਮਤੇ ਰਾਹੀਂ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਵੱਲੋਂ 14 ਜੂਨ ਨੂੰ ਲੁਧਿਆਣੇ ਵਿਖੇ ਹੋ ਰਹੀ ਜ਼ਿਮਨੀ ਚੋਣ ਸਮੇਂ ਕੀਤੇ ਜਾਣ ਵਾਲੇ ਰੋਸ ਮਾਰਚ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਵਲੋਂ 14 ਜੂਨ ਦੀ ਲੁਧਿਆਣਾ ਰੈਲੀ ਅਤੇ ਜੇ.ਪੀ.ਐਮ.ਓ. ਵਲੋਂ ਜਲੰਧਰ ਵਿਖੇ ਮਿਤੀ 21 ਜੂਨ ਨੂੰ ਕੀਤੀ ਜਾ ਰਹੀ ਸੂਬਾਈ ਕਨਵੈਨਸ਼ਨ ਵਿੱਚ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ। ਮੀਟਿੰਗ ਵਿੱਚ ਪਿਛਲੇ ਕੀਤੇ ਐਕਸ਼ਨਾਂ ਦਾ ਰਿਵਿਊ ਕੀਤਾ ਗਿਆ ਜਿਸ ਵਿੱਚ ਪ.ਸ.ਸ.ਫ. ਵਲੋਂ 10 ਮਈ ਨੂੰ ਜਲੰਧਰ ਵਿਖੇ ਕੀਤੀ ਵਿਸ਼ਾਲ ਸੂਬਾਈ ਰੈਲੀ ਵਿੱਚ ਜ਼ਿਲਿਆਂ ਵਿੱਚੋਂ ਹੋਈ ਭਰਵੀਂ ਸ਼ਮੂਲੀਅਤ ਸਬੰਧੀ ਸੰਤੁਸ਼ਟੀ ਦਾ ਪ੍ਰਗਟਾਵਾ ਕੀਤਾ ਗਿਆ। ਮੀਟਿੰਗ ਵਿੱਚ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਅਤੇ ਮੀਟਿੰਗਾਂ ਵਿੱਚ ਮੰਨੀਆਂ ਮੰਗਾਂ ਲਾਗੂ ਨਾ ਕਰਨ ਤੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਮੁਲਾਜ਼ਮ ਵਰਗ ਨੂੰ ਸੰਘਰਸ਼ਾਂ ਪ੍ਰਤੀ ਉਤਸ਼ਾਹਿਤ ਕਰਨ ਦਾ ਉਪਰਾਲਾ ਕਰਨ ਦੀ ਰੂਪ-ਰੇਖਾ ਉਲੀਕੀ ਗਈ। ਮੀਟਿੰਗ ਵਿੱਚ ਜੱਥੇਬੰਦੀ ਵਲੋਂ 12 ਜੂਨ ਨੂੰ ਐਨ.ਪੀ.ਐਸ. ਮੁਲਾਜ਼ਮਾਂ ਵੱਲੋਂ ਅਤੇ 17 ਜੂਨ ਨੂੰ ਬਿਜਲੀ ਮੁਲਾਜ਼ਮਾ ਅਤੇ ਪੈਨਸ਼ਨਰਾਂ ਵੱਲੋਂ ਲੁਧਿਆਣਾ ਦੇ ਵਿਧਾਨ ਸਭਾ ਹਲਕਾ ਪੱਛਮੀ ਅੰਦਰ ਕੀਤੇ ਜਾ ਰਹੇ ਰੋਸ ਮਾਰਚਾਂ ਦੀ ਵੀ ਹਮਾਇਤ ਕੀਤੀ। ਅੱਜ ਦੀ ਮੀਟਿੰਗ ਵਿੱਚ ਇਹ ਵੀ ਫੈਸਲਾ ਕੀਤਾ ਗਿਆ ਕਿ ਕੇਂਦਰੀ ਟਰੇਡ ਯੂਨੀਅਨਾਂ ਅਤੇ ਮੁਲਾਜ਼ਮ ਫੈਡਰੇਸ਼ਨਾਂ ਵੱਲੋਂ ਕੇਂਦਰ ਸਰਕਾਰ ਅਤੇ ਸੂਬਾ ਸਰਕਾਰ ਦੇ ਖਿਲਾਫ ਜੋ 9 ਜੁਲਾਈ ਨੂੰ ਦੇਸ਼ ਵਿਆਪੀ ਹੜਤਾਲ ਕੀਤੀ ਜਾ ਰਹੀ ਹੈ ਉਸ ਵਿੱਚ ਵੱਧ ਚੜ ਕੇ ਹਿੱਸਾ ਲਿਆ ਜਾਵੇਗਾ। ਮੀਟਿੰਗ ਵਿੱਚ ਉਪਰੋਕਤ ਆਗੂਆਂ ਤੋਂ ਇਲਾਵਾ ਕਰਮਜੀਤ ਬੀਹਲਾ, ਮੱਖਣ ਸਿੰਘ ਵਾਹਿਦਪੁਰੀ, ਮਨੋਹਰ ਲਾਲ ਸ਼ਰਮਾ, ਸੁਖਦੇਵ ਚੰਗਾਲੀਵਾਲਾ, ਜਤਿੰਦਰ ਕੁਮਾਰ, ਨਿਰਭੈ ਸਿੰਘ ਸ਼ੰਕਰ, ਤਰਸੇਮ ਮਾਧੋਪੁਰੀ, ਅਨਿਲ ਕੁਮਾਰ, ਲਖਵਿੰਦਰ ਸਿੰਘ ਖਾਨਪੁਰ, ਜਸਵਿੰਦਰ ਕੌਰ ਟਾਹਲੀ, ਵੀਰਇੰਦਰਜੀਤ ਪੁਰੀ, ਗੁਰਮੀਤ ਸਿੰਘ, ਰਛਪਾਲ ਸਿੰਘ, ਕੁਲਦੀਪ ਸਿੰਘ, ਜਸਵੀਰ ਸਿੰਘ,ਗੁਰਮੀਤ ਸਿੰਘ ਭੋਡੀਪੁਰਾ, ਇੰਦਰਜੀਤ ਸਿੰਘ, ਗੁਰਪ੍ਰੀਤ ਸਿੰਘ, ਰਣਵੀਰ ਸਿੰਘ ਆਦਿ ਆਗੂ ਵੀ ਹਾਜਰ ਸਨ












