ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਕੌਂਸਲਰ ਦਾ ਦਿਓਰ ਹੈਰੋਇਨ ਸਣੇ ਗ੍ਰਿਫ਼ਤਾਰ

ਪੰਜਾਬ


ਅੰਮ੍ਰਿਤਸਰ, 12 ਜੂਨ,ਬੋਲੇ ਪੰਜਾਬ ਬਿਊਰੋ;
ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਕੌਂਸਲਰ ਨਾਲ ਜੁੜੀ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਦਰਅਸਲ, ‘ਆਪ’ ਕੌਂਸਲਰ ਸੁਰਜੀਤ ਕੌਰ ਦੇ ਦਿਓਰ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਆਮ ਆਦਮੀ ਪਾਰਟੀ ਦੀ ਕੌਂਸਲਰ ਸੁਰਜੀਤ ਕੌਰ ਦੇ ਦਿਉਰ ਅਤੇ ਉਸਦੇ ਸਾਥੀ ਨੂੰ ਅੰਮ੍ਰਿਤਸਰ ਦੇ ਵਾਰਡ ਨੰਬਰ 71 ਤੋਂ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ।
ਗੁਪਤ ਸੂਚਨਾ ਦੇ ਆਧਾਰ ‘ਤੇ ਨਾਕਾਬੰਦੀ ਦੌਰਾਨ ਦੋਵਾਂ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਕਤ ਕਾਰਵਾਈ ਅੰਮ੍ਰਿਤਸਰ ਦੀ ਗੇਟ ਹਕੀਮ ਪੁਲਿਸ ਵੱਲੋਂ ਕੀਤੀ ਗਈ ਹੈ। ਗ੍ਰਿਫ਼ਤਾਰ ਕੀਤੇ ਗਏ ਨੌਜਵਾਨਾਂ ਦੀ ਪਛਾਣ ਕੌਂਸਲਰ ਦੇ ਦਿਓਰ ਵਿਕਰਮਜੀਤ ਸਿੰਘ ਅਤੇ ਉਸਦੇ ਸਾਥੀ ਸਤਬੀਰ ਸਿੰਘ ਵਜੋਂ ਹੋਈ ਹੈ, ਜੋ ਕਿ ਥਾਣਾ ਕੋਟ ਖਾਲਸਾ ਅਧੀਨ ਪੈਂਦੇ ਗੁਰੂ ਨਾਨਕਪੁਰਾ ਇਲਾਕੇ ਦੇ ਰਹਿਣ ਵਾਲੇ ਹਨ। ਪੁਲਿਸ ਦੋਵਾਂ ਤੋਂ ਪੁੱਛਗਿੱਛ ਕਰ ਰਹੀ ਹੈ, ਜਿਸ ਤੋਂ ਬਾਅਦ ਕਈ ਹੋਰ ਜਾਣਕਾਰੀਆਂ ਸਾਹਮਣੇ ਆਉਣ ਦੀ ਸੰਭਾਵਨਾ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।