CM ਮਾਨ ਨੇ ਗੁਜਰਾਤ ਜਹਾਜ ਹਾਦਸੇ ‘ਤੇ ਜਤਾਇਆ ਦੁੱਖ

ਚੰਡੀਗੜ੍ਹ

ਚੰਡੀਗੜ੍ਹ 12 ਜੂਨ ,ਬੋਲੇ ਪੰਜਾਬ ਬਿਊਰੋ;

 ਅਹਿਮਦਾਬਾਦ ਵਿੱਚ ਸਰਦਾਰ ਵੱਲਭਭਾਈ ਪਟੇਲ ਅੰਤਰਰਾਸ਼ਟਰੀ ਹਵਾਈ ਅੱਡੇ ਨੇੜੇ ਇੱਕ ਯਾਤਰੀ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਇਹ ਜਹਾਜ਼ ਅਹਿਮਦਾਬਾਦ ਤੋਂ ਲੰਡਨ ਜਾ ਰਿਹਾ ਸੀ। ਜਿਸ ਚ 242 ਲੋਕ ਸਵਾਰ ਸਨ। ਇਨ੍ਹਾਂ ਵਿੱਚ 169 ਭਾਰਤੀ, 53 ਬ੍ਰਿਟਿਸ਼, 7 ਪੁਰਤਗਾਲੀ, 1 ਕੈਨੇਡੀਅਨ ਨਾਗਰਿਕ ਸ਼ਾਮਲ ਸਨ। ਇਸ ਤੋਂ ਇਲਾਵਾ, ਪਾਇਲਟ ਸਮੇਤ ਕੈਬਿਨ ਕਰੂ ਦੇ 12 ਮੈਂਬਰ ਵੀ ਸ਼ਾਮਲ ਸਨ। ਇਹ ਜਹਾਜ਼ 12 ਜੂਨ ਨੂੰ ਦੁਪਹਿਰ 1:38 ਵਜੇ ਦੇ ਕਰੀਬ ਅਹਿਮਦਾਬਾਦ ਦੇ ਮੇਘਾਨੀਨਗਰ ਵਿੱਚ ਹਾਦਸਾਗ੍ਰਸਤ ਹੋ ਗਿਆ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab CM ) ਨੇ ਜਹਾਜ ਹਾਦਸੇ ਤੇ ਦੁੱਖ ਜਤਾਇਆ ਹੈ ਉਨ੍ਹਾਂ ਕਿਹਾ “ਅਹਿਮਦਾਬਾਦ ਤੋਂ ਦਿਲ ਦਹਿਲਾ ਦੇਣ ਵਾਲੀ ਖ਼ਬਰ ਮਿਲੀ ਹੈ। ਇੱਕ ਯਾਤਰੀ ਜਹਾਜ਼ ਉਡਾਣ ਦੌਰਾਨ ਰਿਹਾਇਸ਼ੀ ਖੇਤਰ ਦੇ ਨੇੜੇ ਹਾਦਸਾਗ੍ਰਸਤ ਹੋ ਗਿਆ ਹੈ। ਧੂੰਏਂ ਅਤੇ ਤਬਾਹੀ ਦੀਆਂ ਤਸਵੀਰਾਂ ਬੇਹੱਦ ਪਰੇਸ਼ਾਨ ਕਰਨ ਵਾਲੀਆਂ ਹਨ। ਪਰਮਾਤਮਾ ਅੱਗੇ ਅਰਦਾਸ ਕਰਦੇ ਹਾਂ।”

ਗੁਜਰਾਤ ਜਹਾਜ਼ ਹਾਦਸੇ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਟਵੀਟ ਕਰ ਕਿਹਾ ਕਿ “ਅਹਿਮਦਾਬਾਦ ਵਿਚ ਵਾਪਰੀ ਇਸ ਘਟਨਾ ਨੇ ਸਾਨੂੰ ਹੈਰਾਨ ਅਤੇ ਦੁਖੀ ਕਰ ਦਿੱਤਾ ਹੈ। ਇਹ ਸ਼ਬਦਾਂ ਤੋਂ ਪਰੇ ਦਿਲ ਤੋੜਨ ਵਾਲਾ ਹੈ। ਇਸ ਦੁਖਦਾਈ ਘੜੀ ਵਿਚ, ਮੇਰੀਆਂ ਭਾਵਨਾਵਾਂ ਇਸ ਤੋਂ ਪ੍ਰਭਾਵਿਤ ਹਰੇਕ ਵਿਅਕਤੀ ਨਾਲ ਹਨ। ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਕੰਮ ਕਰ ਰਹੇ ਮੰਤਰੀਆਂ ਅਤੇ ਅਧਿਕਾਰੀਆਂ ਦੇ ਮੈਂ ਲਗਾਤਾਰ ਸੰਪਰਕ ਵਿਚ ਹਾਂ।”

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।