ਅਹਿਮਦਾਬਾਦ, 13 ਜੂਨ,ਬੋਲੇ ਪੰਜਾਬ ਬਿਊਰੋ;
ਅਹਿਮਦਾਬਾਦ ’ਚ ਹੋਏ ਭਿਆਨਕ ਜਹਾਜ਼ ਹਾਦਸੇ ’ਚ ਜ਼ਖਮੀ ਹੋਏ ਲੋਕਾਂ ਦੀ ਹਾਲਤ ਜਾਣਨ ਅਤੇ ਉਨ੍ਹਾਂ ਨੂੰ ਹੌਸਲਾ ਦੇਣ ਲਈ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਹਿਮਦਾਬਾਦ ਸਿਵਲ ਹਸਪਤਾਲ ਪਹੁੰਚੇ।
PM ਮੋਦੀ ਦੇ ਨਾਲ-ਨਾਲ ਗੁਜਰਾਤ ਦੇ ਮੁੱਖ ਮੰਤਰੀ ਭੂਪੇਂਦਰ ਪਟੇਲ, ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਰਾਮ ਮੋਹਨ ਨਾਇਡੂ ਕਿੰਜਾਰਾਪੂ, ਕੇਂਦਰੀ ਰਾਜ ਮੰਤਰੀ ਮੁਰਲੀਧਰ ਮੋਹੋਲ ਅਤੇ ਰਾਜ ਦੇ ਗ੍ਰਹਿ ਮੰਤਰੀ ਹਰਸ਼ ਸੰਘਵੀ ਵੀ ਹਸਪਤਾਲ ’ਚ ਮੌਜੂਦ ਰਹੇ।
ਉਨ੍ਹਾਂ ਨੇ ਜ਼ਖਮੀਆਂ ਦੇ ਪਰਿਵਾਰਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਸਰਕਾਰ ਪੂਰੀ ਤਰ੍ਹਾਂ ਨਾਲ ਉਨ੍ਹਾਂ ਦੇ ਨਾਲ ਖੜੀ ਹੈ।ਸੂਤਰਾਂ ਅਨੁਸਾਰ, ਹਾਦਸੇ ਦੀ ਜਾਂਚ ਜਾਰੀ ਹੈ।














