ਸਮਰਾਲਾ ਪੁਲਿਸ ਨੇ ਦੋ ਨਸ਼ਾ ਤਸਕਰ ਹੈਰੋਇਨ ਸਣੇ ਕਾਬੂ ਕੀਤੇ, ਦੋ ਫ਼ਰਾਰ

ਪੰਜਾਬ


ਖੰਨਾ, 13 ਜੂਨ,ਬੋਲੇ ਪੰਜਾਬ ਬਿਊਰੋ;
ਲੁਧਿਆਣਾ ਜ਼ਿਲ੍ਹੇ ਦੇ ਖੰਨਾ ਦੀ ਸਮਰਾਲਾ ਪੁਲਿਸ ਨੂੰ ਨਸ਼ਾ ਵਿਰੋਧੀ ਮੁਹਿੰਮ ਵਿੱਚ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਖੇਤਾਂ ਵਿੱਚ ਪਿੱਛਾ ਕਰਕੇ ਦੋ ਨਸ਼ਾ ਤਸਕਰਾਂ ਨੂੰ ਫੜ ਲਿਆ ਹੈ। ਮੁਲਜ਼ਮਾਂ ਦੀ ਆਲਟੋ ਕਾਰ ਵਿੱਚੋਂ 50 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਤੋਂ ਪੁਲਿਸ ਟੀਮ ਪੁੱਛਗਿੱਛ ਕਰ ਰਹੀ ਹੈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ।
ਸਮਰਾਲਾ ਥਾਣੇ ਦੇ ਐਸਐਚਓ ਨਿਤੀਸ਼ ਕੁਮਾਰ ਅਨੁਸਾਰ ਪੁਲਿਸ ਪਾਰਟੀ ਨੀਲੋ ਖੁਰਦ ਵੱਲ ਕੱਚੀ ਸੜਕ ‘ਤੇ ਜਾ ਰਹੀ ਸੀ। ਇਸ ਦੌਰਾਨ ਸਾਹਮਣੇ ਤੋਂ ਆ ਰਹੀ ਇੱਕ ਆਲਟੋ ਕਾਰ ਨੂੰ ਰੋਕਿਆ ਗਿਆ। ਕਾਰ ਵਿੱਚ ਸਵਾਰ ਨੌਜਵਾਨ ਪੁਲਿਸ ਨੂੰ ਦੇਖ ਕੇ ਕਾਰ ਛੱਡ ਕੇ ਖੇਤਾਂ ਵੱਲ ਭੱਜ ਗਏ। ਪੁਲਿਸ ਨੇ ਪਿੱਛਾ ਕਰਕੇ ਦੋ ਤਸਕਰਾਂ ਨੂੰ ਫੜ ਲਿਆ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵਿੱਚ ਜਸਪ੍ਰੀਤ ਸਿੰਘ ਉਰਫ਼ ਜੱਸੀ ਹੀਰਾ ਅਤੇ ਰਾਕੇਸ਼ ਗੋਇਲ ਉਰਫ਼ ਰਿੰਕੂ ਦੋਦਾ ਸ਼ਾਮਲ ਹਨ।
ਦੋ ਹੋਰ ਮੁਲਜ਼ਮ ਕਮਲ ਮਹਿਰਾ ਚੰਦਰ ਅਤੇ ਲਵਪ੍ਰੀਤ ਸਿੰਘ ਕਟਾਣੀ ਫਰਾਰ ਹੋ ਗਏ। ਪੁਲਿਸ ਉਨ੍ਹਾਂ ਦੀ ਭਾਲ ਵਿੱਚ ਛਾਪੇਮਾਰੀ ਕਰ ਰਹੀ ਹੈ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਚਾਰੇ ਤਸਕਰ ਸਮਰਾਲਾ ਇਲਾਕੇ ਵਿੱਚ ਹੈਰੋਇਨ ਸਪਲਾਈ ਕਰਨ ਆਏ ਸਨ। ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।